Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ 2 ਮੈਂਬਰਾਂ ਦੀ ਖਿੱਚੋਤਾਣ ‘ਚ ਲਟਕਿਆ ਤਖਤ ਸਾਹਿਬ ਦੇ ਜੋੜੇ ਘਰ ਦਾ ਕਾਰਜ

Share this story

ਸ੍ਰੀ ਅਨੰਦਪੁਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਧਾਮਾਂ ਦੀ ਸੇਵਾ ਸੰਭਾਲ ਕਿਸ ਤਰੀਕੇ ਨਾਲ ਕੀਤੀ ਜਾ ਰਹੀ ਹੈ ਇਸਦੀ ਜਿਊਂਦੀ ਜਾਗਦੀ ਮਿਸਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਉਸਾਰੀ ਅਧੀਨ ਜੋੜਾ ਘਰ ਤੋਂ ਦੇਖੀ ਜਾ ਸਕਦੀ ਹੈ ਜੋ ਪਿਛਲੇ ਤਿੰਨ ਸਾਲਾਂ ਤੋਂ ਅੱਧ ਵਿਚਾਲੇ ਲਟਕਿਆ ਹੋਇਆ ਹੈ।
ਸੂਤਰ ਇਹ ਦਸਦੇ ਹਨ ਕਿ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਦੀ ਆਪਸੀ ਖਿਚੋਤਾਣ ਕਾਰਨ ਇਹ ਜੋੜਾ ਘਰ ਤਿਆਰ ਨਹੀ ਕੀਤਾ ਜਾ ਸਕਿਆ। ਸ਼੍ਰੋਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ਨੂੰ ਸੌਂਪੀ ਗਈ ਸੀ।
ਤਖਤ ਸਾਹਿਬ ਦੇ ਬਿਲਕੁਲ ਸਾਹਮਣੇ ਬਣਾਏ ਜਾਣ ਵਾਲੇ ਇਸ ਜੋੜੇ ਘਰ ਤੇ ‘ਗੁਰੂ ਕੀ ਗੋਲਕ’ ਦੇ ਲੱਖਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਪਰ ਪਿੱਲਰ ਲੱਗਣ ਤੋਂ ਬਾਅਦ ਉਸ ਸਮੇ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੀਆਂ ਹਿਦਾਇਤਾਂ ਤੇ ਇਹ ਕੰਮ ਰੋਕ ਦਿਤਾ ਗਿਆ ਸੀ। ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕੰਮ ਦੁਬਾਰਾ ਨਹੀ ਕੀਤਾ ਜਾ ਸਕਿਆ।
– ਦਵਿੰਦਰਪਾਲ ਸਿੰਘ/ਅੰਕੁਸ਼
ਪੱਤਰਕਾਰ ‘ਪੰਜਾਬ ਟਾਇਮਜ਼’

WRITTEN BY