ਜਲੰਧਰ, 2 ਜੂਨ (ਪੰਜਾਬ ਟਾਇਮਜ਼ ਬਿਊਰੋ)- ਮਾਡਲ ਹਾਊਸ ‘ਚ ਰਹਿ ਰਹੇ ਪੁਲਿਸ ਮੁਲਾਜ਼ਮ ਨੇ ਆਪਣੇ ਘਰ ਦੇ ਬਾਹਰ ਕਾਰ ‘ਚ ਖੁਦ ਨੂੰ ਗੋਲ਼ੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਦੇਹਾਤ ਪੁਲਿਸ ਦੇ ਸੀਆਈਏ ਸਟਾਫ ਇਕ ‘ਚ ਤਾਇਨਾਤ ਸਭ ਇਸਪੈਕਟਰ ਵਿਪਿਨ ਕੁਮਾਰ ਦੇ ਰੂਪ ‘ਚ ਹੋਈ ਹੈ। ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਵਿਪਿਨ ਕੁਮਾਰ ਨੇ ਸ਼ਨੀਵਾਰ ਦੇਰ ਰਾਤ ਕਰੀਬ ਡੇਢ ਘੰਟੇ ਵਜੇ ਘਰ ਦੇ ਬਾਹਰ ਖੜ੍ਹੀ ਕਾਰ ‘ਚ ਬੈਠ ਕੇ ਖ਼ੁਦ ਨੂੰ ਗੋਲ਼ੀ ਮਾਰ ਲਈ। ਉਨ੍ਹਾਂ ਦੱਸਿਆ ਕਿ ਗੋਲੀ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਘਰ ਤੋਂ ਬਾਹਰ ਆਏ। ਪੁਲਿਸ ਮੁਲਾਜ਼ਮ ਆਪਣੀ ਕਾਰ ‘ਚ ਮ੍ਰਿਤਕ ਸਥਿਤੀ ‘ਚ ਪਿਆ ਹੋਇਆ ਸੀ ਤੇ ਉਸ ਦੇ ਸਿਰ ਤੋਂ ਖੂਨ ਵਹਿ ਰਿਹਾ ਸੀ। ਏਡੀਸੀਪੀ ਭੰਡਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚਲ ਰਹੀ ਹੈ ਤੇ ਪੁਲਿਸ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਲੱਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।