ਘੱਲੂਘਾਰਾ ਦਿਵਸ ਮੌਕੇ ਪੁਲਿਸ ਦੀ ਕਰੜੀ ਨਿਗਰਾਨੀ ਸਦਕਾ ਰਹੀ ਸ਼ਾਂਤੀ

ਜਲੰਧਰ, 6 ਜੂਨ (ਹਾਰਪਾਲ ਸਿੰਘ ਬਜਵਾ)- ਘੱਲੂਘਾਰਾ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਕੀਤੇ ਪੁਖ਼ਤਾ ਪ੍ਰਬੰਧਾਂ ਸਦਕਾ ਸ਼ਹਿਰ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਰਹੀ। ਕੜਾਕੇ ਦੀ ਗਰਮੀ ਦੇ ਬਾਵਜੂਦ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸ਼ਹਿਰੀ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਾਰਾ ਦਿਨ ਫੀਲਡ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਨਿਗ੍ਹਾ ਰੱਖੀ ਗਈ। ਪੁਲਿਸ ਕਮਿਸ਼ਨਰ ਦੀ ਅਗਵਾਈ ਵਿੱਚ ਉੱਚ ਪੁਲਿਸ ਅਧਿਕਾਰੀਆਂ ਜਿਨਾਂ ਵਿੱਚ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਪੀ.ਬੀ.ਐਸ.ਪਰਮਾਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ ਅਤੇ 1200 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਿਲ ਸਨ।

Send this to a friend