ਅਹਿਮਦਾਬਾਦ, 29 ਅਪ੍ਰੈਲ (ਪੀ.ਟੀ.)- ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਸਰਦਾਰ ਪਟੇਲ ਨੂੰ ਯਾਦ ਕਰਦੇ ਹੋਏ ਗੁਜਰਾਤ ਦੇ ਲੋਕਾਂ ਨੂੰ ਕਿਹਾ ਕਿ ਦਿੱਲੀ ਦੀ ਸੱਤਾ ’ਚ ਪਹੁੰਚਣ ਲਈ ਲੋਕ ਉਨ੍ਹਾਂ ਦੇ ਪੱਖ ’ਚ ਵੋਟ ਦੇ ਕੇ ਸਰਦਾਰ ਪਟੇਲ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਂਦਾ ਹੈ ਤਾਂ ਉਹ ਉਥੇ ਚਾਹ ਦੀ ਦੁਕਾਨ ਖੋਲ੍ਹਣਗੇ। ਰਾਹੁਲ ਗਾਂਧੀ ਦੇ ਬਿਆਨ ’ਤੇ ਕਿਰਿਆ ਪ੍ਰਗਟ ਕਰਦੇ ਹੋਏ ਭਾਜਪਾ ਨੇਤਾ ਨੇ ਕਿਹਾ ਕਿ ਕਾਂਗਰਸ ਦੇ ਉ¤ਪ ਪ੍ਰਧਾਨ ਝੂਠ ਫੈਲਾ ਰਹੇ ਹਨ ਤੇ ਉਹ ਇਸ ਗੱਲ ਤੋਂ ਅਨਜਾਣ ਹਨ ਕਿ ਰਾਜ ’ਚ ਭ੍ਰਿਸ਼ਟਾਚਾਰ ਵਿਰੋਧੀ ਲੋਕਆਯੁਕਤ ਨਿਯੁਕਤ ਨਹੀਂ ਕੀਤਾ ਗਿਆ ਜਦੋਂ ਕਿ ਇਹ ਪਹਿਲਾਂ ਹੀ ਨਿਯੁਕਤ ਕੀਤਾ ਜਾ ਚੁੱਕਾ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜੇਕਰ ਗੁਜਰਾਤ ’ਚ ਲੋਕਆਯੁਕਤ ਹੁੰਦਾ ਤਾਂ ਮੋਦੀ ਜੇਲ੍ਹ ’ਚ ਹੁੰਦੇ।



