Skip to content
Independent perspectives. Global stories.
BREAKING

ਕੈਬਨਿਟ ਮੰਤਰੀ ਸਿੰਗਲਾ ਵੱਲੋਂ ਪਿੰਡ ਫਗਵਾਨਪੁਰਾ ਦਾ ਦੌਰਾ

Share this story

ਭਗਵਾਨਪੁਰਾ, 8 ਜੂਨ (ਸੁਨਾਮ, ਸੰਗਰੂਰ)- ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਵਰ੍ਹਿਆਂ ਦੇ ਬੱਚੇ ਫ਼ਤਹਿਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਟੀਮਾਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਂਸਲਾ ਰੱਖਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਬੱਚੇ ਦੇ ਸੁਰੱਖਿਅਤ ਬਾਹਰ ਆਉਣ ਮਗਰੋਂ ਬੱਚੇ ਦੇ ਬਿਹਤਰੀਨ ਇਲਾਜ ਲਈ ਕੋਈ ਵੀ ਕਦਮ ਪੁੱਟਣ ‘ਚ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਬੱਚੇ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ ਅਤੇ ਇਲਾਜ ਲਈ ਜੋ ਵੀ ਲੋੜ ਪਈ ਉਹ ਪੂਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਫ਼ਤਹਿਵੀਰ ਸਿੰਘ ਬੀਤੀ 6 ਜੂਨ ਨੂੰ ਘਰ ਦੇ ਬਾਹਰਵਾਰ ਬਣੇ ਖੇਤ ‘ਚ ਖੇਡਦਿਆਂ ਹੋਇਆਂ ਪੁਰਾਣੇ ਬੋਰਵੈਲ ਵਿੱਚ ਡਿੱਗ ਗਿਆ ਸੀ।

WRITTEN BY