Skip to content
Independent perspectives. Global stories.
BREAKING

ਕੈਪਟਨ ਵੱਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁਲ੍ਹੇ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼

Share this story

ਚੰਡੀਗੜ੍ਹ – ਸੰਗਰੂਰ ਜ਼ਿਲ੍ਹੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲ੍ਹੇ ਪਏ ਸਾਰੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਫਤਹਿਵੀਰ ਸਿੰਘ ਨੂੰ 108 ਘੰਟੇ ਦੀ ਸਖਤ ਜਦੋ-ਜਹਿਦ ਦੇ ਬਾਵਜੂਦ ਬਚਾਇਆ ਨਾ ਜਾ ਸਕਿਆ। ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਖੁਲ੍ਹੇ ਪਏ ਬੋਰਾਂ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਜਾਣਕਾਰੀ ਮੰਗੀ ਹੈ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦੀ ਦੁਖਦਾਈ ਘਟਨਾ ਤੋਂ ਬਚਣ ਲਈ ਇਨ੍ਹਾਂ ਦੇ ਸਬੰਧ ਵਿੱਚ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਅਜਿਹਿਆਂ ਘਟਨਾਵਾਂ ਤੋਂ ਬਚਣ ਅਤੇ ਰੋਕਣ ਲਈ ਐਸ.ਪੀ.ਓਜ (ਸਟੈਂਡਰਡ ਆਪਰੇਟਿੰਗ ਪ੍ਰਾਸੀਜ਼ਰ) ਨੂੰ ਅੰਤਿਮ ਰੂਪ ਦੇਣ ਲਈ ਅਖਿਆ ਹੈ।

WRITTEN BY