ਪਿਛਲੇ ਦੋ ਦਿਨਾਂ ਤੋਂ ਗਰਮੀ ਨੇ ਆਪਣਾ ਪੂਰਾ ਜ਼ੋਰ ਦਿਖਾਇਆ ਹੋਇਆ ਹੈ ਅਤੇ ਲੋਕਾਂ ਵੱਲੋਂ ਗਰਮੀ ਤੋਂ ਬਚਣ ਲਈ ਤਰ੍ਹਾਂ ਤਰ੍ਹਾਂ ਤੇ ਤਰੀਕੇ ਵੀ ਅਪਣਾਏ ਜਾ ਰਹੇ ਹਨ। ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਮਿਹਨਤਕਸ਼ ਲੋਕਾਂ ਵੱਲੋਂ ਗੰਨੇ ਦਾ ਰਸ, ਸ਼ਿਕੰਜਵੀ ਅਤੇ ਹੋਰ ਵੀ ਕਈ ਪੀਣ ਯੋਗ ਠੰਡੀਆਂ ਚੀਜਾਂ ਲੋਕਾਂ ਨੂੰ ਪਰੋਸ ਕੇ ਆਪਣੀ ਰੋਜ਼ੀ ਰੋਟੀ ਚਲਾਈ ਜਾ ਰਹੀ ਹੈ। ਉਥੇ ਹੀ ਹੁਣ ਸਮਾਜ ਸੇਵੀ ਲੋਕਾਂ ਵੱਲੋਂ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਬਚਾਉਣ ਲਈ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਗਰਮੀ ਨੇ ਤਾਂ ਜਿੱਥੇ ਆਪਣਾ ਰੰਗ ਦਿਖਾਉਣਾ ਹੀ ਹੈ। ਉਥੇ ਹੀ ਵੱਧ ਰਹੇ ਪ੍ਰਦੂਸ਼ਣ ਕਾਰਣ ਵੀ ਗਰਮੀ ਦਾ ਤਾਪਮਾਨ ਜ਼ਿਆਦਾ ਹੋ ਰਿਹਾ ਹੈ। ਜਿਸ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਰੋਕਣਾ ਬਹੁਤ ਜਰੂਰੀ ਹੈ। ਕਿਉਂਕਿ ਜੇਕਰ ਵਾਤਾਵਰਣ ਸ਼ੁੱਧ ਨਹੀਂ ਹੋਵੇਗਾ ਤਾਂ ਅਸੀ ਬਿਮਾਰੀਆਂ ਵਿੱਚ ਤਾਂ ਘਿਰਾਂਗੇ ਹੀ ਨਾਲ ਦੀ ਨਾਲ ਸਾਨੂੰ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਇਸ ਲਈ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਅੱਜ ਸਾਡਾ ਸਾਰਿਆ ਦਾ ਫ਼ਰਜ ਬਣਦ ਹੈ ਕਿ ਅਸੀ ਆਪਣਾ ਆਪਣਾ ਸਹਿਯੋਗ ਦੇ ਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਈਏ। ਜਿਸਨੂੰ ਬਚਾਉਣ ਲਈ ਸਿਰਫ਼ ਇੱਕੋ ਇੱਕ ਹੱਲ ਹੈ। ਉਹ ਹੱਲ ਹੈ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣੇ। ਜੇਕਰ ਇੱਕ ਇੰਨਸਾਨ ਵੀ 2 ਪੌਦੇ ਲਗਾਏ ਤਾਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਵਿੱਚ ਸਹਿਯੋਗ ਕਰ ਸਕਦਾ ਹੈ। ਇਕੱਲੇ ਪੌਦੇ ਲਗਾਉਣ ਨਾਲ ਹੀ ਨਹੀਂ ਵਾਤਾਵਰਣ ਸ਼ੁੱਧ ਹੋਵੇਗਾ ਬਲਕਿ ਉਸਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਇਸ ਲਈ ਸਾਨੂੰ ਆਪਣੇ ਆਸ ਪਾਸ ਖੁੱਲੀ ਜਗ੍ਹਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਪੋਦੇ ਲਗਾਉਣੇ ਚਾਹੀਦੀ ਹਨ। ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਜਿਸ ਵਿੱਚ ਪੌਦਿਆਂ ਦਾ ਲੰਗਰ ਲਗਾਇਆ ਗਿਆ। ਇਸ ਲੰਗਰ ਨੂੰ ਲੈਣ ਲਈ ਲੋਕ ਬਹੁਤ ਦਿਲਚਸਪੀ ਦਿਖਾ ਰਹੇ ਸਨ। ਇਕ ਨਜ਼ਰ ਵਿੱਚ ਦੇਖਕੇ ਮਨ ਨੂੰ ਬਹੁਤ ਖੁਸ਼ੀ ਹੋਈ ਕਿ ਲੋਕਾਂ ਵਿੱਚ ਵਾਤਾਵਰਣ ਦੀ ਸ਼ੁੱਧਤਾ ਨੂੰ ਲੈ ਕੇ ਆਪਣਾ ਸਹਿਯੋਗ ਦੇਣ ਦਾ ਇਰਾਦਾ ਹੈ। ਹੁਣ ਸਾਨੂੰ ਸਾਰਿਆਂ ਨੂੰ ਵੀ ਦਿਲਚਸਪੀ ਲੈ ਕੇ ਪੌਦੇ ਲਗਾਉਣੇ ਚਾਹੀਦੇ ਹਨ। ਜਿਸ ਨਾਲ ਅਸੀ ਤੰਦਰੁਸਤ ਰਹਿ ਸਕਾਂਗਾ ਅਤੇ ਵਾਤਾਵਰਣ ਨੂੰ ਸ਼ੁੱਧ ਕਰਨ ਵਿੱਚ ਵੀ ਆਪਣਾ ਸਹਿਯੋਗ ਕਰ ਸਕਾਂਗੇ।
ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਇਨਸਾਨ ਪੌਦੇ ਜ਼ਰੂਰ ਲਗਾਵੇ



