ਨਵੀਂ ਦਿੱਲੀ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਹਵਾਈ ਫ਼ੌਜ ਮੁਖੀ ਬੀਐੱਸ ਧਨੋਆ ਨੇ ਕਿਹਾ ਹੈ ਕਿ ਜਲਦ ਤੋਂ ਜਲਦ ਏ.ਐੱਨ-32 ਏਅਰਕ੍ਰਾਫਟ ਦੇ ਕ੍ਰੈਸ਼ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ, ਨਾਲ ਹੀ ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਭਵਿੱਖ ‘ਚ ਅਜਿਹੀ ਘਟਨਾ ਦੁਬਾਰਾ ਨਹੀਂ ਹੋਵੇਗੀ। ਸ਼ਨਿੱਚਰਵਾਰ ਨੂੰ ਉਨ੍ਹਾਂ ਦੁੰਡੀਗਲ ‘ਚ ਹਵਾਈ ਫ਼ੌਜ ਅਕਾਦਮੀ ‘ਚ ਜੁਆਇੰਟ ਗ੍ਰੈਜੂਏਸ਼ਨ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਹਵਾਈ ਫ਼ੌਜ ਦੇ ਸੂਤਰਾਂ ਅਨੁਸਾਰ ਸੰਘਣੇ ਬੱਦਲਾਂ ਕਾਰਨ ਵਿਜ਼ੀਬਿਲਟੀ ਨਾ ਹੋਣਾ ਹਾਦਸੇ ਦੀ ਵਜ੍ਹਾ ਹੋ ਸਕਦੀ ਹੈ। ਇਸ ਮੌਕੇ ਭਾਰਤੀ ਹਵਾਈ ਫ਼ੌਜ ਨੇ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ।