May 28, 2026 7:20 am

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਛੇਵੇਂ ਪਾਤਸ਼ਾਹ ਜੀ ਦੇ ਆਗਮਨ ਪੁਰਬ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ

ਜਲੰਧਰ, 16 ਜੂਨ (ਪੰਜਾਬ ਟਾਇਮਜ਼ ਬਿਊਰੋ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਸੇਠੀ ਜੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਅਤੇ ਸੁਯੋਗ ਨਿਗਰਾਨੀ ਹੇਠ ਗੁਰਦੁਆਰਾ ਸਾਹਿਬ ਵਿੱਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਆਗਮਨ ਪੁਰਬ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਵੇਰ ਅਤੇ ਸ਼ਾਮ ਨੂੰ ਸਜਾਏ ਜਾਣਗੇ। ਇਸ ਮੌਕੇ ਭਾਈ ਭਾਈ ਕੁਲਦੀਪ ਸਿੰਘ ਜੀ ਚੌਹਲਾ ਸਾਹਿਬ, ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅਤੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਮਾਡਲ ਟਾਊਨ ਜਲੰਧਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗਿਆਨੀ ਅਜੀਤ ਸਿੰਘ ਰਤਨ ਅਤੇ ਬੀਬੀ ਜਸਜੀਤ ਕੌਰ ਜੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਂਵਾਂ ਉੱਪਰ ਵਿਸਥਾਰ ਸਹਿਤ ਚਾਨਣਾ ਪਾਉਣਗੇ। ਦੀਵਾਨ ਦੀ ਸੰਪਨਤਾ ਤੇ ਗੁਰੂ ਕੇ ਅਤੁੱਟ ਲੰਗਰ ਵਿੱਚ ਮਿੱਸੇ ਪ੍ਰਸ਼ਾਦੇ, ਦਹੀਂ, ਅਚਾਰ, ਪਿਆਜ ਅਤੇ ਲੱਸੀ ਵਰਤਾਈ ਜਾਏਗੀ ਅਤੇ ਸ਼ਾਮ ਦੇ ਦੀਵਾਨ ਵਿੱਚ ਠੰਡੇ ਮਿੱਠੇ ਜੱਲ ਦੀ ਸੇਵਾ ਨਿੰਰਤਰ ਚਲਦੀ ਰਹੇਗੀ।

Send this to a friend