Skip to content
Independent perspectives. Global stories.
BREAKING

ਬਰਨਾਲਾ ਜ਼ਿਲ੍ਹੇ ’ਚ ਕਰੀਬ 76 ਫੀਸਦੀ ਵੋਟਾਂ ਦਾ ਭੁਗਤਾਨ

Share this story

image ਬਰਨਾਲਾ, 30 ਅਪ੍ਰੈਲ (ਕੁਲਦੀਪ ਸੂਦ)-ਲੋਕ ਸਭਾ ਹਲਕਾ ਸੰਗਰੂਰ-12 ਲਈ ਅੱਜ ਪਈਆਂ ਵੋਟਾਂ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ’ਚ ਸਮੁੱਚੀ ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹੀ। ਇਸ ਦੌਰਾਨ ਜ਼ਿਲ੍ਹੇ ਦੇ 479 ਪੋ¦ਿਗ ਬੂਥਾਂ ’ਤੇ ਵੋਟਰਾਂ ਨੇ ਗਰਮੀ ਦੇ ਬਾਵਜੂਦ ਭਾਰੀ ਉਤਸ਼ਾਹ ਨਾਲ ਆਪਣੇ ਵੋਟਾਂ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਕਰੀਬ 76 ਫੀਸਦੀ ਮਤਦਾਨ ਕੀਤਾ। ਇਸ ਵਾਰ ਭਾਵੇਂ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਸੀ ਪ੍ਰੰਤੂ ਵੋਟਰਾਂ ’ਚ ਭਾਰੀ ਉਤਸ਼ਾਹ ਕਾਰਨ ਕਈ ਪੋ¦ਿਗ ਲੋਕੇਸ਼ਨਾਂ ਅੰਦਰ ਵੋਟ ਪਰਚੀ ਲੈਕੇ ਦਾਖਲ ਹੋਏ ਵੋਟਰਾਂ ਨੇ ਦੇਰ ਸ਼ਾਮ ਤੱਕ ਆਪਣੀਆਂ ਵੋਟਾਂ ਦਾ ਭੁਗਤਾਨ ਕਤਾਰਾਂ ’ਚ ਲੱਗਕੇ ਕੀਤਾ।

ਇਸੇ ਦੌਰਾਨ ਜਨਰਲ ਆਬਜ਼ਰਵਰ ਸ੍ਰੀ ਚੰਚਲ ਕੁਮਾਰ ਤਿਵਾੜੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਗੁਰਲਵਲੀਨ ਸਿੰਘ ਸਿੱਧੂ ਨੇ ਚੋਣ ਪ੍ਰਕ੍ਰਿਆ ’ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ’ਚ ਵੱਖੋ-ਵੱਖਰੇ ਤੌਰ ’ਤੇ ਕਈ ਪੋ¦ਿਗ ਬੂਥਾਂ ਦਾ ਦੌਰਾ ਕੀਤਾ। ਸ. ਸਿੱਧੂ ਨੇ ਇਸ ਮੌਕੇ ਨਗਰ ਕੌਂਸਲ ਬਰਨਾਲਾ ਵਿਖੇ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨ ਵੋਟਰਾਂ ਦਾ ਉਤਸ਼ਾਹ ਵਧਾਉਣ ਲਈ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਵੀ ਵੰਡੇ। ਸ. ਸਿੱਧੂ ਨੇ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ।
ਸ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੋਟਰਾਂ ਨੇ ਜਮਹੂਰੀਅਤ ਪ੍ਰਤੀ ਸ਼ਰਧਾ ਵਿਖਾਉਂਦਿਆਂ ਅਮਨ ਪੂਰਵਕ ¦ਮੀਆਂ ਕਤਾਰਾਂ ’ਚ ਲੱਗਕੇ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਦੱਸਿਆ ਕਿ ਹਲਕਾ ਭਦੌੜ-102 ਵਿਖੇ 78 ਫੀਸਦੀ, ਹਲਕਾ ਬਰਨਾਲਾ-103 ਵਿਖੇ 75 ਫੀਸਦੀ ਅਤੇ ਹਲਕਾ ਮਹਿਲ ਕਲਾਂ-104 ਵਿਖੇ 76 ਫੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਜਿਕਰਯੋਗ ਹੈ ਕਿ ਜ਼ਿਲ੍ਹੇ ’ਚ 4 ਲੱਖ 57 ਹਜਾਰ 747 ਵੋਟਰ ਹਨ, ਜ਼ਿਨ੍ਹਾਂ ’ਚ 2 ਲੱਖ 42 ਹਜ਼ਾਰ 939 ਮਰਦ ਅਤੇ 2 ਲੱਖ 14 ਹਜ਼ਾਰ 808 ਔਰਤ ਵੋਟਰ ਹਨ।  
ਬਰਨਾਲਾ ਦੀ ਨਗਰ ਪਾਲਿਕਾ ਸਮੇਤ ਭਦੌੜ ਦੇ ਤਪਾ ਵਿਖੇ ਐਸ.ਐਸ. ਮਾਡਲ ਸਕੂਲ ਅਤੇ ਮਹਿਲ ਕਲਾਂ ਦੇ ਪਿੰਡ ਵਜੀਦਕੇ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 6 ਸੁਪਰ ਮਾਡਲ ਪੋ¦ਿਗ ਸਟੇਸ਼ਨ ਸਥਾਪਤ ਕੀਤੇ ਗਏ ਸਨ। ਇੱਥੇ ਨੇਤਰਹੀਣਾਂ, ਗਰਭਵਤੀਆਂ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦੇਣ ਸਮੇਤ ਵੋਟਰਾਂ ਲਈ ਸਵਾਗਤੀ ਬੋਰਡ, ਕਾਰਪੈਟ, ਪੀਣ ਵਾਲੇ ਪਾਣੀ ਸਮੇਤ ਅੰਗਹੀਣਾਂ ਲਈ ਵ੍ਹੀਲ-ਚੇਅਰਾਂ ਲਗਾਈਆਂ ਗਈਆਂ ਸਨ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ’ਚ ਕਰੀਬ 15000 ਨੌਜਵਾਨਾਂ ਨੂੰ ਪਹਿਲੀ ਵਾਰ ਵੋਟ ਪਾਉਣ ਬਦਲੇ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਤੋਂ ਕਰੀਬ 2250 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 479 ਬੂਥਾਂ ’ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰਾਂ ਦੀ ਪਾਰਟੀ ਬਣਾ ਕੇ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਵੱਲੋਂ ਸਵੇਰੇ 6 ਵਜੇ ਚੋਣ ਏਜੰਟਾਂ ਦੀ ਹਾਜ਼ਰੀ ’ਚ ਈ.ਵੀ.ਐਮਜ ’ਤੇ ‘ਮੌਕ ਪੋਲ’ ਕਰਵਾਈ ਗਈ ਅਤੇ ਸਹੀ 7 ਵਜੇ ਚੋਣ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ। ਸ. ਸਿੱਧੂ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਮਗਰੋਂ ਵੋਟਾਂ ਪੁਆਉਣ ਦੀ ਪ੍ਰਕ੍ਰਿਆ ਸਮਾਪਤ ਕਰਕੇ ਈ.ਵੀ.ਐਮਜ. ਨੂੰ ਸੀਲ ਕਰਕੇ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਸਟਰਾਂਗ ਰੂਮਾਂ ’ਚ ਸੁਰੱਖਿਆ ਬਲਾਂ ਦੇ ਸਖ਼ਤ ਪਹਿਰੇ ਹੇਠ ਭੇਜ ਦਿੱਤਾ ਗਿਆ ਹੈ।
ਇਸ ਦੌਰਾਨ ਐਸ.ਐਸ.ਪੀ. ਸ. ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਪੋ¦ਿਗ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਮੂਹ ਪੋ¦ਿਗ ਬੂਥਾਂ ’ਤੇ ਅਰਧ ਸੁਰੱਖਿਆ ਬਲਾਂ, ਹਰਿਆਣਾ ਆਰਮਡ ਪੁਲਿਸ ਤੇ ਪੀ.ਏ.ਪੀ. ਸਮੇਤ ਸਥਾਨਕ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਜਦਕਿ ਪੈਟਰੋ¦ਿਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ ਸੀ।  
ਇਸੇ ਦੌਰਾਨ ਜਨਰਲ ਆਬਜ਼ਰਵਰ ਸ੍ਰੀ ਤਿਵਾੜੀ ਨੇ ਮਹਿਲ ਕਲਾਂ, ਭਦੌੜ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਦੇ ਕਈ ਪੋ¦ਿਗ ਸਟੇਸ਼ਨਾਂ ਦਾ ਦੌਰਾ ਕਰਕੇ ਜਿੱਥੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲਿਆ ਉ¤ਥੇ ਹੀ ਉਨ੍ਹਾਂ ਨੇ ਵੋਟਰਾਂ ਨੂੰ ਮਿਲਕੇ ਉਨ੍ਹਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਪੋ¦ਿਗ ਏਜੰਟਾਂ ਤੇ ਚੋਣ ਅਮਲੇ ਨਾਲ ਵੀ ਗੱਲਬਾਤ ਕੀਤੀ।

WRITTEN BY