ਕਾਦੀਆਂ, 16 ਜੂਨ (ਤਾਰੀ)- ਬਾਅਦ ਦੁਪਹਿਰ ਸਥਾਨਕ ਬੱਸ ਸਟੈਂਡ ਕਾਦੀਆਂ ਨਜ਼ਦੀਕ ਪ੍ਰਭਾਕਰ ਚੌਕ ਵਿਖੇ ਮੋਟਰਸਾਈਕਲ ਤੇ ਸਾਈਕਲ ਦੀ ਆਹਮੋ ਸਾਹਮਣੇ ਟੱਕਰ ਵਿਚ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਕਾਦੀਆਂ ਜੋ ਕਿ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਸਾਹਮਣੇ ਤੋਂ ਆ ਰਹੇ ਸਾਈਕਲ ਸਵਾਰ ਬਜ਼ੁਰਗ ਨਾਲ ਓੁਸ ਦਾ ਮੋਟਰਸਾਈਕਲ ਟਕਰਾ ਗਿਆ। ਜਿਸ ਨਾਲ ਬਜ਼ੁਰਗ ਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੋਟਰਸਾਈਕਲ ਸਵਾਰ ਨੂੰ ਵੀ ਕਾਫ਼ੀ ਸੱਟਾਂ ਲੱਗੀਆਂ ।ਉੱਧਰ ਮੌਕੇ ਤੇ ਪੁੱਜੇ ਪੁਲਸ ਥਾਣਾ ਕਾਦੀਆਂ ਦੇ ਅਧਿਕਾਰੀਆਂ ਵੱਲੋਂ ਦੋਨਾਂ ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲਕਾਦੀਆਂ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ।ਅਤੇ ਆਪਣੇ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।ਸਥਾਨਕ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਕਾਫ਼ੀ ਤੇਜ਼ ਰਫਤਾਰ ਨਾਲ ਆ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ।