Skip to content
Independent perspectives. Global stories.
BREAKING

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਈ ਲੌਂਗੋਵਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

Share this story

ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧੰਨਵਾਦ, ਸਿੱਖ ਮਿਸ਼ਨ ਲਈ ਜਗ੍ਹਾ ਦੀ ਕੀਤੀ ਮੰਗ
ਅੰਮ੍ਰਿਤਸਰ, 18 ਜੂਨ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਸੱਦਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿੱਜੀ ਤੌਰ ’ਤੇ ਮਿਲ ਕੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਕਿਹਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਿਆ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਭਾਈ ਲੌਂਗੋਵਾਲ ਨੇ ਸੱਦਾ ਦਿੱਤਾ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ੍ਰੀ ਵਿਜੇ ਰੁਪਾਨੀ ਦਾ ਗੁਜਰਾਤ ’ਚ ਪੈਂਦੇ ਪਹਿਲੇ ਪਹਿਲੇ ਪਾਤਸ਼ਾਹ ਜੀ ਦੇ ਅਸਥਾਨ ਗੁਰਦੁਆਰਾ ਲਖਪਤ ਰਾਏ ਅਤੇ ਬੇਟ ਦਵਾਰਕਾ ’ਚ ਭਾਈ ਮੋਹਕਮ ਸਿੰਘ ਜੀ ਦੇ ਅਸਥਾਨ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ’ਤੇ ਧੰਨਵਾਦ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਜਰਾਤ ਸਰਕਾਰ ਵੱਲੋਂ ਸਿੱਖ ਅਸਥਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਉਨ੍ਹਾਂ ਮੁੱਖ ਮੰਤਰੀ ਪਾਸੋਂ ਸਿੱਖ ਮਿਸ਼ਨ ਗੁਜਰਾਤ ਲਈ ਜਗ੍ਹਾ ਦੀ ਮੰਗ ਵੀ ਕੀਤੀ। ਇਸ ਮਿਲਣੀ ਮੌਕੇ ਸ੍ਰੀ ਵਿਜੇ ਰੁਪਾਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਲਈ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਹਾਮੀ ਭਰੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਸ੍ਰੀ ਰੁਪਾਨੀ ਨੂੰ ਸਨਮਾਨਿਤ ਵੀ ਕੀਤਾ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਘੱਟ ਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਛਾਬੜਾ, ਸ. ਦਰਸ਼ਨ ਸਿੰਘ ਪੀ.ਏ., ਸ. ਹਰਭਜਨ ਸਿੰਘ ਅਹਿਮਦਾਬਾਦ, ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

WRITTEN BY