ਨਵੀਂ ਦਿੱਲੀ, 2 ਮਈ (ਪੀ.ਟੀ.) – ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਦੇ ਇਲਾਕੇ ’ਚ ਇਕ ਔਰਤ ਨੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਜ਼ਿਆ (26) ਦੇ ਪਰਿਵਾਰ ਵਾਲਿਆਂ ਨੇ ਉਸ ਦੇ ਪਿਤਾ ਨੂੰ ਮਿਲੇ ਸੇਵਕਾਂ ਦੇ ਕਵਾਰਟਰਾਂ ’ਚ ਅੱਜ ਸਵੇਰੇ ਪੱਖੇ ਨਾਲ ਲਟਕਦਿਆ ਵੇਖਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਨਜ਼ਦੀਕੀ ਹਸਪਤਾਲ ’ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਵਾਲੀ ਥਾਂ ਤੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ ਹੈ।