May 28, 2026 5:45 am

ਚੀਫ਼ ਜਸਟਿਸ ਨੇ ਜੱਜਾਂ ਦੀ ਗਿਣਤੀ ਵਧਾਉਣ ਬਾਰੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 22 ਜੂਨ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜੱਜਾਂ ਦੀ ਗਿਣਤੀ ਵਧਾਉਣ ਅਤੇ ਹਾਈ ਕੋਰਟਾਂ ਦੇ ਜੱਜਾਂ ਦੀ ਸੇਵਾ–ਮੁਕਤੀ ਦੀ ਉਮਰ ਵਧਾ ਕੇ 65 ਸਾਲ ਕਰਨ ਦੀ ਬੇਨਤੀ ਕੀਤੀ ਹੈ। ਚੀਫ਼ ਜਸਟਿਸ ਗੋਗੋਈ ਨੇ ਪ੍ਰਧਾਨ ਮੰਤਰੀ ਨੂੰ ਸੁਪਰੀਮ ਕੋਰਟ ਤੇ ਹਾਈ ਕੋਰਟਸ ਦੇ ਸੇਵਾ–ਮੁਕਤ ਜੱਜਾਂ ਦੀ ਸੰਵਿਧਾਨ ਦੀ ਕ੍ਰਮਵਾਰ ਧਾਰਾ 128 ਤੇ 224–ਏ ਅਧੀਨ ਨਿਯੁਕਤੀ ਕਰਨ ਦੀ ਬੇਨਤੀ ਕੀਤੀ ਹੈ, ਤਾਂ ਜੋ ਸਾਲਾਂ ਬੱਧੀ ਤੋਂ ਮੁਲਤਵੀ ਪਏ ਮੁਕੱਦਮਿਆਂ ਦਾ ਨਿਬੇੜਾ ਕੀਤਾ ਜਾ ਸਕੇ।

Send this to a friend