May 28, 2026 11:14 am

ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ

ਅਗਲੀ ਵਰਕਿੰਗ ਕਮੇਟੀ ‘ਚ ਹੋਵੇਗਾ ਕੌਮੀ ਪ੍ਰਧਾਨ ਦਾ ਫ਼ੈਸਲਾ

ਨਵੀਂ ਦਿੱਲੀ, 24 ਜੂਨ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ‘ਤੇ ਅੜੇ ਹੋਏ ਹਨ। ਉੱਥੇ ਹੀ ਸੋਮਵਾਰ ਨੂੰ ਕਾਂਗਰਸ ਦੇ ਆਲ੍ਹਾ ਆਗੂਆਂ ਨੇ ਸਾਰੀਆਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਸੰਭਾਵਨਾ ਹੈ ਕਿ ਅਗਲੇ ਹਫ਼ਤੇ ਕਾਂਗਰਸ ਵਰਕਿੰਗ ਕਮੇਟੀ ਪਾਰਟੀ ਪ੍ਰਧਾਨ ਦੇ ਅਹੁਦੇ ਸਬੰਧੀ ਫ਼ੈਸਲਾ ਕਰੇਗੀ। ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਅਗਲੀ ਹਫ਼ਤੇ ਹੋਣ ਵਾਲੀ ਮੀਟਿੰਗ ‘ਚ ਰਾਹੁਲ ਗਾਂਧੀ ਨੂੰ ਅਹੁਦੇ ‘ਤੇ ਬਣੇ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਰਾਹੁਲ ਗਾਂਧੀ ਨੇ 23 ਮਈ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ 25 ਮਈ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ‘ਚ ਆਪਣੇ ਅਹੁਦੇ ਤੋਂ ਹਟਣ ਦੀ ਇੱਛਾ ਜਤਾਈ ਸੀ।

Send this to a friend