ਅਲੀਗੜ੍ਹ, 3 ਮਈ (ਪੀ.ਟੀ.)-ਬੀਤੀ ਰਾਤ ਸਾਸਨੀਗੇਟ ਦੀ ਵਿਵੇਕ ਵਿਹਾਰ ਕਲੋਨੀ ’ਚ ਇਕ ਸਥਾਨਕ ਕਾਂਗਰਸੀ ਨੇਤਾ ਦੀ ਉਸ ਦੇ ਘਰ ਦੇ ਨਜ਼ਦੀਕ ਹੀ ਕੁੱਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। 35 ਸਾਲਾ ਰਵੀ ਯਾਦਵ ਅਲੀਗੜ੍ਹ ਕਾਂਗਰਸ ਦੇ ਜਨਰਲ ਸੈਕਟਰੀ ਸਨ। ਕੱਲ੍ਹ ਰਾਤ ਜਦ ਉਹ ਆਪਣੇ ਮੋਟਰਸਾਈਕਲ ’ਤੇ ਵਾਪਸ ਘਰ ਆ ਰਹੇ ਸਨ ਤਾਂ ਕੁੱਝ ਅਣਪਛਾਤੇ ਲੋਕਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਨੂੰ ਗੰਭੀਰ ਹਾਲਤ ’ਚ ਹਸਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਐੱਫ਼. ਆਈ. ਆਰ ਦਰਜ਼ ਕਰਕੇ ਅਣਪਛਾਤੇ ਲੋਕਾਂ ਖਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ।