June 1, 2026 1:20 pm

ਫੌਜ ਪ੍ਰਮੁੱਖ ਨਿਯੁਕਤੀ ਮੁੱਦੇ ’ਤੇ ਵਿਚਾਰ ਕਰੇਗਾ ਚੋਣ ਕਮਿਸ਼ਨ

ਨਵੀਂ ਦਿੱਲੀ, 3 ਮਈ (ਪੀ.ਟੀ.)-ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਉਹ ਅਗਲੇ ਹਫਤੇ ਆਪਣੇ ਸਿਖਰ ਅਧਿਕਾਰੀਆਂ ਦੀ ਬੈਠਕ ’ਚ ਅਗਲੇ ਫੌਜ ਪ੍ਰਮੁੱਖ ਦੀ ਨਿਯੁਕਤੀ ਦੇ ਮੁੱਦੇ ’ਤੇ ਵਿਚਾਰ ਕਰੇਗਾ। ਇੱਕ ਸੀਨੀਅਰ ਕਮਿਸ਼ਨ ਅਧਿਕਾਰੀ ਨੇ ਇੱਥੇ ਪੀਟੀਆਈ ਨੂੰ ਦੱਸਿਆ ਕਿ ਰੱਖਿਆ ਮੰਤਰਾਲੇ ਨੇ ਸਾਡੇ ਤੋਂ ਰਾਏ ਮੰਗੀ ਹੈ ਤੇ ਇਹ ਮੁੱਦਾ ਵਿਚਾਰ ਅਧੀਨ ਹੈ। ਲੇਕਿਨ ਅਜੇ ਤੱਕ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਬੈਠਕ ਸੋਮਵਾਰ ਜਾਂ ਮੰਗਲਵਾਰ ਨੂੰ ਹੋ ਸਕਦੀ ਹੈ ਜਿਸ ‘ਚ ਇਸ ਮੁੱਦੇ ’ਤੇ ਵਿਚਾਰ ਕੀਤਾ ਜਾਵੇਗਾ।

Send this to a friend