May 28, 2026 2:50 am

2600 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ

ਚੰਡੀਗੜ, 27 ਜੂਨ (ਪੰਜਾਬ ਟਾਇਮਜ਼ ਬਿਊਰੋ)- ਡਾਇਰੈਟੋਰੇਟ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਚਲ ਰਹੀਆਂ ਛਾਪੇਮਾਰੀਆਂ ਦੌਰਾਨ ਬੁੱਧਵਾਰ ਸ਼ਾਮ ਨੂੰ ਪਲਾਸਟਿਕ ਦੇ ਲਿਫਾਫਿਆਂ ਦਾ ਭੰਡਾਰਨ, ਟਰਾਂਸਪੋਰਟ ਤੇ ਵਿਕਰੀ ਕਰਨ ਵਾਲਿਆਂ ਤੋਂ 2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ। ਸਭ ਤੋਂ ਵੱਧ 1350 ਕਿਲੋ ਪਲਾਸਟਿਕ ਦੇ ਲਿਫਾਫੇ ਬਟਾਲੇ ਤੋਂ ਜ਼ਬਤ ਕੀਤੇ ਗਏ ਹਨ। ਸ.ਕੇ.ਐਸ. ਪਨੂੰ ਨੇ ਦੱਸਿਆ ਕਿ ਮਿਉਂਸੀਪਲ ਕਾਰਪੋਰੇਸ਼ਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ 282 ਸੰਸਥਾਵਾਂ ‘ਤੇ ਸਾਂਝੀ ਛਾਪੇਮਾਰੀ ਦੌਰਾਨ, 153 ਉਲੰਘਣਾ ਦੇ ਮਾਮਲੇ ਪਾਏ ਗਏ।

Send this to a friend