May 28, 2026 2:05 am

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਓਸਾਕਾ, 27 ਜੂਨ (ਪੰਜਾਬ ਟਾਇਮਜ਼ ਬਿਊਰੋ)- ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇੱਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਸਿੰਜੋ ਅਬੇ ਨੇ ਜਿੱਤ ‘ਤੇ ਪਹਿਲਾਂ ਵਧਾਈ ਦਿੱਤੀ ਸੀ ਤੇ ਭਾਰਤ ਤੇ ਜਾਪਾਨ ਵਿਚਾਲੇ ਦੋਸਤੀ ਹੋਰ ਮਜ਼ਬੂਤ ਹੋਈ ਹੈ। ਇਸ ਤੋਂ ਪਹਿਲਾਂ ਓਸਾਕਾ ਏਅਰਪੋਰਟ ‘ਤੇ ਪੀਐੱਮ ਮੋਦੀ ਦਾ ਜ਼ੋਰਦਾਰ ਸਵਾਗਤ ਹੋਇਆ। ਏਅਰਪੋਰਟ ‘ਤੇ ਮੌਜੂਦ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਮੋਦੀ-ਮੋਦੀ ਦੇ ਅਤੇ ਭਾਰਤ ਮਾਤਾ ਦੀ ਜੈ ਦੀ ਨਾਅਰੇ ਲਗਾਏ। ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ ਕਿ 7 ਮਹੀਨਿਆਂ ਬਾਅਦ ਇੱਕ ਵਾਰ ਮੁੜ ਮੈਨੂੰ ਜਾਪਾਨ ਦੀ ਧਰਤੀ ‘ਤੇ ਆਉਣ ਦਾ ਮੌਕਾ ਮਿਲਿਆ ਹੈ।

Send this to a friend