Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜਮਾਂ ਨੂੰ ਨਿੱਘੀ ਵਿਦਾਇਗੀ

Share this story

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਡਿਊਟੀ ਨਿਭਾਅ ਰਹੇ ਸੁਪਰਵਾਈਜ਼ਰ ਸ. ਇੰਦਰ ਸਿੰਘ ਤੇ ਸ. ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਲਖਵਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਬਾਜ਼ ਸਿੰਘ ਤੇ ਸੇਵਾਦਾਰ ਸ. ਅੰਮ੍ਰਿਤਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਨ੍ਹਾਂ ਦਰਜ਼ਾ-ਬ-ਦਰਜ਼ਾ ਮੁਲਾਜ਼ਮਾਂ ਨੇ ਵੱਖ-ਵੱਖ ਬ੍ਰਾਂਚਾਂ ਵਿਖੇ ਸੇਵਾਵਾਂ ਨਿਭਾਈਆਂ ਹਨ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਨ੍ਹਾਂ ਮੁਲਾਜ਼ਮਾਂ ਦੇ ਸੇਵਾਮੁਕਤ ਹੋਣ ਸਮੇਂ ਕੀਤੇ ਗਏ ਇਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਸ. ਇਕਬਾਲ ਸਿੰਘ ਮੁਖੀ ਅਤੇ ਹੋਰਾਂ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਗੁਰਦੁਆਰਾ ਚੀਫ ਸ. ਗੁਲਜ਼ਾਰ ਸਿੰਘ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ ਤੇ ਸ. ਮਨਜੀਤ ਸਿੰਘ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।

WRITTEN BY