May 23, 2026 5:04 am

ਗੋਪੀ ਸਰਪੰਚ ਦੇ ਗ੍ਰਹਿ ਵਿਖੇ ਵਿਧਾਇਕ ਸਿੱਕੀ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੋਇੰਦਵਾਲ ਸਾਹਿਬ, 2 ਜੁਲਾਈ (ਰਣਜੀਤ ਦਿਓਲ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਅੱਜ ਨੌਜਵਾਨ ਕਾਂਗਰਸੀ ਆਗੂ ਤੇ ਪਿੰਡ ਝੰਡੇਰ ਮਹਾਂਪੁਰਖਾਂ ਦੇ ਸਰਪੰਚ ਗੁਰਪ੍ਰੀਤ ਸਿੰੰਘ ਗੋਪੀ ਦੇ ਗ੍ਰਹਿ ਵਿਖੇ ਪਹੁੰਚੇ ਜਿਥੇ ਉਹਨਾਂ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਸਿੱਕੀ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾ ਰਿਹਾ ਹੈ। ਨਸ਼ੇ ਦੇ ਮਾਮਲੇ ਤੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਡੀ ਐਸ ਪੀ ਗੋਇੰਦਵਾਲ ਸਾਹਿਬ ਤੇ ਅੇਸ.ਅੇਚ.ਓ ਗੋਇੰਦਵਾਲ ਸਾਹਿਬ ਨੂੰ ਉਹਨਾਂ ਹਦਾਇਤ ਕਰ ਦਿੱਤੀ ਹੈ ਕਿ ਨਸ਼ੇ ਦਾ ਵਪਾਰ ਕਰਨ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀ ਜਾਣਾ
ਚਾਹੀਦਾ। ਇਸ ਮੌਕੇ ਹੋਰਨਾ ਤੋਂ ਇਲਾਵਾ ਸਾਬਕਾ ਚੇਅਰਮੈਨ ਗੁਰਮਹਾਂਬੀਰ ਸਿੰਘ ਸਰਹਾਲੀ,ਪੀ ਏ ਜਰਮਨਜੀਤ ਸਿੰਘ ਕੰਗ,ਗੁਰਦੇਵ ਸਿੰਘ ਪਵਾਰ,ਨਵਦੀਪ ਸਿੰਘ,ਰਣਜੀਤ ਸਿੰਘ ਭੁੱਲਰ,ਰਘਬੀਰ ਸਿੰਘ ਵਿਰਕ, ਮੈਡਮ ਸਤਿੰਦਰ ਕੌਰ ਸੋਨੀਆ, ਬਲਵਿੰਦਰ ਸਿੰਘ ਨੀਲਾ, ਮਾਸਟਰ ਤਜਿੰਦਰ ਸਿੰਘ ਧੰਜੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ।

Send this to a friend