ਸ੍ਰੀਨਗਰ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਘਾਘਵਾਲ ਵਿੱਚ ਬੀਤੀ ਰਾਤ ਇੱਕ ਕਾਰ ਦੇ ਫੌਜ ਦੇ ਵਾਹਨ ਨਾਲ ਟਕਰਾਅ ਜਾਣ ਕਾਰਨ ਇੱਕ ਔਰਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 1.20 ਵਜੇ ਇੱਕ ਕਾਰ ਨੇ ਫੌਜ ਦੇ ਵਾਹਨ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵੈਨ ਸਵਾਰ ਤਿੰਨ ਲੋਕਾਂ ਨੇ ਘਟਨਾ ਵਾਲੀ ਥਾਂ ‘ਤੇ ਹੀ ਦਮ ਤੋੜ ਦਿੱਤਾ, ਜਦੋਂ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।