Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਦੀ ਸਹਾਇਤਾ ਦਾ ਐਲਾਨ

Share this story

ਚੰਡੀਗੜ੍ਹ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਇਮਦਾਦ ਸੌਂਪਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਕਿ ਸ੍ਰੀ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ 100 ਵਰ੍ਹਿਆਂ ਦੀ ਉਮਰ ਪਾਰ ਕਰ ਚੁੱਕੇ ਸ੍ਰੀ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ। ਸ੍ਰੀ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜ੍ਹਦੀ ਕਲਾ ਨੂੰ ਸਮਰਪਿਤ ਕੀਤਾ।

WRITTEN BY