ਚੰਡੀਗੜ੍ਹ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਰਾਜ ਦੇ ਸਮੂਹ ਵਿਭਾਗ ਮੁਖੀਆਂ ਨੂੰ ਬਦਲੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧ ‘ਚ ਵਿਭਾਗ ਦੇ ਉਪ ਸਕੱਤਰ ਹਰਬੰਸ ਸਿੰਘ ਨੇ ਪੰਜਾਬ ਦੇ ਸਮੂਹ ਵਿਭਾਗ ਮੁਖੀਆਂ, ਡਵੀਜ਼ਨ ਕਮਿਸ਼ਨਰ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਅਫ਼ਸਰ ਸਿਵਲ ਅਤੇ ਰਾਜ ਦੇ ਸਮੂਹ ਬੋਰਡ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਇੱਕ ਪੱਤਰ ਜਾਰੀ ਕਰ ਕੇ ਹੁਕਮ ਕੀਤੇ ਹਨ ਕਿ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ
ਸਾਰੇ ਹੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 12 ਜੁਲਾਈ ਤੱਕ ਦਿੱਤਾ ਗਿਆ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿੱਖਿਆ ਵਿਭਾਗ ਨੂੰ ਛੱਡ ਕੇ ਬਾਕੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਲਦੀਆਂ 12 ਜੁਲਾਈ ਤੱਕ ਹੀ ਕੀਤੀਆਂ ਜਾ ਸਕਣਗੀਆਂ ਤਾਂ ਜੋ ਵਿਭਾਗਾਂ ਦੇ ਕੰਮ ਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।