ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 7 ਜੁਲਾਈ ਤੋਂ 14 ਜੁਲਾਈ, 2019 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ ਨੇ ਦੱਸਿਆ ਕਿ 7 ਤੋਂ 14 ਜੁਲਾਈ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ- ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Send this to a friend