Skip to content
Independent perspectives. Global stories.
BREAKING

ਮੋਰਿੰਡਾ-ਕੁਰਾਲੀ-ਸਿਸਵਾਂ ਮਾਰਗ ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ : ਸ਼ਰਨਜੀਤ ਢਿੱਲੋਂ

Share this story

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਵਧ ਰਹੀ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਉਲੀਕੀ ਗਈ ਵਿਸ਼ੇਸ਼ ਯੋਜਨਾ ਤਹਿਤ ਮੋਰਿੰਡਾ-ਕੁਰਾਲੀ-ਸਿਸਵਾਂ ਸੜਕੀ ਮਾਰਗ (ਸੂਬੇ ਦੀ ਸਰਹੱਦ ਤੱਕ) ਨੂੰ ਚਾਰ ਮਾਰਗੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਕਾਰਜ ਦਸੰਬਰ 2014 ਤੱਕ ਮੁਕੰਮਲ ਹੋ ਜਾਵੇਗਾ।ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ, ਪੰਜਾਬ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ 79 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ 30 ਕਿ.ਮੀ. ਲੰਬਾਈ ਵਾਲੇ ਮੋਰਿੰਡਾ-ਕੁਰਾਲੀ-ਸਿਸਵਾਂ ਮਾਰਗ ਦਾ ਕੰਮ ਦਸੰਬਰ 2014 ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਦਰਖ਼ਤਾਂ ਦੀ ਕਟਾਈ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਸੜਕ ਬਣਾਉਣ ਦਾ ਕੰਮ ਚਾਲੂ ਮਹੀਨੇ ‘ਚ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਗ ਦੇ ਬਣਨ ਨਾਲ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਮੌਕੇ ਪੈਸਾ ਅਤੇ ਸਮਾਂ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਚੰਡੀਗੜ੍ਹ-ਖਰੜ ਮਾਰਗ ‘ਤੇ ਆਵਾਜਾਈ-ਪ੍ਰਬੰਧ ਸੁਖਾਲਾ ਹੋਵੇਗਾ, ਉੱਥੇ ਸੂਬੇ ਦੀ ਰਾਜਧਾਨੀ ਚੰਡੀਗੜ ਜਾਣ ਮੌਕੇ ਸਮੇਂ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮਾਰਗ ਬਣਨ ਨਾਲ ਕੰਢੀ ਦਾ ਇਲਾਕਾ ਹੋਰ ਵਿਕਸਿਤ ਹੋਵੇਗਾ।ਸ. ਢਿੱਲੋਂ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਉਤਮ ਪੱਧਰ ਦੀਆਂ ਸੜਕਾਂ ਦਾ ਨਿਰਮਾਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਸਾਲ 2011-2012 ਦੌਰਾਨ 328 ਕਿਲੋਮੀਟਰ ਸੜਕਾਂ ਨੂੰ ਅਪਗ੍ਰੇਡ ਜਦਕਿ 18 ਪੁਲਾਂ ਦਾ ਉਸਾਰੀ ਕਾਰਜ ਮੁਕੰਮਲ ਕੀਤਾ ਗਿਆ।

WRITTEN BY