ਕਾਹਨੂੰਵਾਨ, 5 ਜੁਲਾਈ (ਡਾ.ਜਸਪਾਲ ਸਿੰਘ ਭਿੱਟੇਵੱਡ)- ਇੱਥੋਂ ਨੇੜਲੇ ਪਿੰਡ ਜਾਗੋਵਾਲ ਬਾਂਗਰ ਦੇ ਨੌਜਵਾਨਾਂ ਨੇ ਮਿਲ ਕੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦੌਰਾਨ ਧਾਰਮਿਕ ਦੀਵਾਨ ਸਜਾਉਣ ਤੋਂ ਇਲਾਵਾ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸੁਰਜੀਤ ਸਿੰਘ ਜੱਗੀ ਨੇ ਦੱਸਿਆ ਕਿ ਪਿੰਡ ਅਤੇ ਇਲਾਕੇ ਦੇ ਐਨ ਆਰ ਆਈ ਸੱਜਣਾਂ ਦੀ ਸਹਾਇਤਾ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ
ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਧਾਰਮਿਕ ਦੀਵਾਨ ਦਾ ਆਗਾਜ਼ ਕਰਦਿਆਂ ਭਾਈ ਬਲਰਾਜ ਸਿੰਘ ਕਾਲਾ ਬਾਲਾ ਨੇ ਰਸ ਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਬਲਰਾਜ ਸਿੰਘ ਤੋਂ ਬਾਅਦ ਕਥਾਵਾਚਕ ਦਮਨਪ੍ਰੀਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਨੂੰ ਸਾਦੇ ਲਫ਼ਜ਼ਾਂ ਵਿੱਚ ਵਿਖਿਆਨ ਕਰ ਕੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਬਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਬੀਬੀ ਦਲੇਰ ਕੌਰ ਦਾ ਢਾਡੀ ਜਥੇ ਨੇ ਦੋ ਘੰਟੇ ਤੱਕ ਸੰਗਤਾਂ ਨੂੰ ਸ਼ਾਨਾਂ ਮਤੇ ਅਤੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਨਾਲ ਵੀਰ-ਰਸ ਅਤੇ ਢਾਡੀ ਕਲਾ ਰਾਹੀਂ ਜੋੜੀ ਰੱਖਿਆ। ਬੀਬੀ ਦਲੇਰ ਕੌਰ ਨੇ ਆਪਣੀ ਬੁਲੰਦ ਆਵਾਜ਼ ਨਾਲ ਸੰਗਤਾਂ ਨੂੰ ਲਗਾਤਾਰ ਬੰਨੀ ਰੱਖਿਆ। ਇਸ ਮੌਕੇ ਨਿਹੰਗ ਸਿੰਘਾਂ ਦਾ ਜਥਾ ਜਥੇਦਾਰ ਜਗੀਰ ਸਿੰਘ ਭੰਬੋਈ ਵਾਲਿਆਂ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਜਰਨੈਲ ਸਿੰਘ ਮਾਹਲ, ਭਾਈ ਸੁੱਖਾ ਸਿੰਘ, ਕਸ਼ਮੀਰ ਸਿੰਘ ਜਾਫਲਪੁਰ, ਬਲਵੰਤ ਸਿੰਘ ਸਰਪੰਚ ਬਿਧੀਪੁਰ, ਹਰਦੀਪ ਸਿੰਘ ਭਿੰਡਰ, ਜਗਤਾਰ ਸਿੰਘ ਬਿੱਟਾ ਸਰਪੰਚ, ਜਰਨੈਲ ਸਿੰਘ ਲਾਧੂਪੁਰ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਨੌਜਵਾਨ ਕਲੱਬ ਦੇ ਮੈਂਬਰ ਜਸਪਾਲ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ, ਅਰਮਿੰਦਰ ਸਿੰਘ ਪਟਵਾਰੀ, ਗੁਰਪ੍ਰੀਤ ਸਿੰਘ ਜੁਗਨੂੰ, ਅੰਮ੍ਰਿਤਪਾਲ ਸਿੰਘ, ਸਨੀ, ਸਤਨਾਮ ਸਿੰਘ, ਧਿਆਨ ਸਿੰਘ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ।