May 26, 2026 4:21 pm

ਲੋਕ ਸਭਾ ਦੇ ਚੋਣ ਨਤੀਜੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਸ਼ਕਤੀ ਦੀ ਮੁੜ ਪੁਸ਼ਟੀ ਕਰਨਗੇ

ਦੁਆਬੇ ਦੇ ਪ੍ਰਮੁੱਖ ਅਕਾਲੀ ਆਗੂ ਸ. ਬਲਜੀਤ ਸਿੰਘ ਨੀਲਾ ਮਹਿਲ ਵੱਲੋਂ ਦਾਅਵਾ

ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ
image ਜਲੰਧਰ, 5 ਮਈ – ਸ਼੍ਰੋਮਣੀ ਅਕਾਲੀ ਦਲ ਦੇ ਦੁਆਬਾ ਖੇਤਰ ਵਿੱਚ ਪ੍ਰਮੁੱਖ ਆਗੂ ਅਤੇ ਨਗਰ ਸੁਧਾਰ ਟਰਸੱਟ ਜਲੰਧਰ ਦੇ ਸਾਬਕਾ ਚੇਅਰਮੈਨ ਸ. ਬਲਜੀਤ ਸਿੰਘ ਨੀਲਾ ਮਹਿਲ ਨੇ ਇਹ ਭਰੋਸਾ ਪ੍ਰਗਟ ਕੀਤਾ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਿਆਸੀ ਸ਼ਕਤੀ ਦੀ ਇੱਕ ਵਾਰ ਫੇਰ ਪੁਸ਼ਟੀ ਕਰਨਗੇ। ‘ਪੰਜਾਬ ਟਾਇਮਜ਼’ ਨਾਲ ਵਿਸ਼ੇਸ਼ ਤੌਰ ’ਤੇ ਗਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪੱਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸ੍ਰਪੱਰਸਤ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਇਨ੍ਹਾਂ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ

2009  ਦੇ ਮੁਕਾਬਲੇ ਬੇਹਤਰ ਪ੍ਰਦਰਸ਼ਨ ਕਰੇਗਾ।
ਯੂਥ ਅਕਾਲੀ ਦਲ ਵਿੱਚ ਚੋਟੀ ਦੇ ਆਹੁਦਿਆ ’ਤੇ ਕੰਮ ਕਰ ਚੁੱਕੇ ਸ. ਨੀਲਾ ਮਹਿਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਇਸ ਵਾਰ ਅਕਾਲੀ-ਭਾਜਪਾ ਗਠਜੋੜ ਨੂੰ ਕਾਂਗਰਸ ਦੇ ਮੁਕਾਬਲੇ ਵਧੇਰੇ ਸਮਰਥਨ ਮਿਲਿਆ ਹੈ। ਉਨ੍ਹਾਂ ਮੁਤਾਬਕ ਪੰਜਾਬ ਕਾਂਗਰਸ ਕੋਲ ਸ਼੍ਰੋਮਣੀ ਅਕਾਲੀ ਦਲ ਵਰਗੀ ਕ੍ਰਿਸ਼ਮਈ ਲੀਡਰਸ਼ੀਪ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਵਿਕਾਸ ਕਾਰਜਾਂ ਨਾਲ ਲੋਕਾ ਦੇ ਦਿਲ ਜਿੱਤ ਲਏ ਹਨ, ਇਸ ਲਈ ਲੋਕ ਸਭਾ ਚੋਣਾਂ ਵਿੱਚ ਵੋਟਾਂ ਹਾਸਿਲ ਕਰਨ ਮੌਕੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਇਸ ਵਾਰ ਬਹੁਤੀ ਮਿਹਨਤ ਨਹੀਂ ਕਰਨੀ ਪਈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ-ਭਾਜਪਾ ਗਠਜੋੜ ਨੂੰ ਸਮਾਜ ਦੇ ਸਾਰੇ ਹੀ ਵਰਗਾਂ ਵੱਲੋਂ ਚੋਣਾਂ ਦੌਰਾਨ ਬੇਮਿਸਾਲ ਹੁੰਗਾਰਾਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਦੁਆਬੇ ਅਤੇ ਮਾਝੇ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਸਾਰੀਆਂ ਹੀ ਸੀਟਾਂ ਉੱਪਰ ਭਾਰੀ ਜਿੱਤ ਮਿਲੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸ. ਬਾਦਲ, ਸ. ਸੁਖਬੀਰ ਸਿੰਘ ਬਾਦਲ, ਸ. ਮਜੀਠੀਆ ਅਤੇ ਦੂਸਰੇ ਸਾਰੇ ਸੀਨੀਅਰ ਨੇਤਾਵਾਂ ਵੱਲੋਂ ਇਨ੍ਹਾਂ ਚੋਣਾਂ ਦੌਰਾਨ ਬਹੁਤ ਸਖਤ ਮਿਹਨਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸ਼ਾਇਦ ਹੀ ਕੋਈ ਘਰ ਹੋਵੇ ਜਿਸ ਤੱਕ ਅਕਾਲੀ-ਭਾਜਪਾ ਨੇਤਾਵਾਂ ਵੱਲੋਂ ਨਿੱਜੀ ਤੌਰ ਤੇ ਪਹੁੰਚ ਨਾ ਕੀਤੀ ਗਈ ਹੋਵੇ।  ਸ. ਨੀਲਾਮਹਿਲ ਮੁਤਾਬਿਕ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਦਾ ਖੁਰਾ ਖੋਜ਼ ਮਿੱਟ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਵਿੱਚ ਵਿਕਾਸ ਦੀ ਇਕ ਨਵੀਂ ਲਹਿਰ ਚਲਾਈ ਜਾਵੇਗੀ ਅਤੇ ਲੋਕਾਂ ਦੀਆਂ ਸਾਰੀਆਂ ਉਮੀਦਾ ਪੁੂਰੀਆਂ ਹੋਣਗੀਆਂ।

Send this to a friend