Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

Share this story

ਅੰਮ੍ਰਿਤਸਰ, 9 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜ਼ਦਾਰ, ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਜਾ ਰਹੇ ਇਸ ਇਤਿਹਾਸਕ ਨਗਰ ਕੀਰਤਨ ਲਈ ਤਿਆਰੀਆਂ ਜਾਰੀ ਹਨ, ਜਿਸ ਦੇ ਚੱਲਦਿਆਂ ਜਿਥੇ ਪਾਕਿਸਤਾਨ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ, ਉਥੇ ਹੀ ਸ਼ਰਧਾਲੂਆਂ ਦੇ ਵੀਜ਼ਿਆਂ ਲਈ ਵੀ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਇੰਦੇ ਸ਼ਾਮਲ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ. ਸੁਖਵਰਸ਼ ਸਿੰਘ ਪੰਨੂ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਪਰਮਜੀਤ ਸਿੰਘ ਐਕਸੀਅਨ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਅਟਾਰੀ ਸਰਹੱਦ ਵਿਖੇ ਸਵਾਗਤ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਜਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਹੈ ਕਿ ਇਸ ਸੁਭਾਗੇ ਮੌਕੇ ‘ਤੇ ਪੁੱਜ ਕੇ ਉਹ ਗੁਰੂ ਸਾਹਿਬ ਨੂੰ ਸ਼ਰਧਾ ਸਤਿਕਾਰ ਭੇਟ ਕਰਨ।

WRITTEN BY