ਚੰਡੀਗੜ੍ਹ/ਮੋਹਾਲੀ, 14 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਉਨ੍ਹਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਉਦਯੋਗਪਤੀਆਂ ਦੇ ਵਫ਼ਦ ਨੇ ਸ਼ਨੀਵਾਰ ਨੂੰ ਉਦਯੋਗਿਕ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ।