April 22, 2026 3:00 am

ਨਾਕਾਬੰਦੀ ਦੌਰਾਨ ਨੌਜਵਾਨ ਕੋਲੋਂ 1000 ਨਸ਼ੀਲੀਆਂ ਗੋਲੀਆਂ ਤੇ ਦੇਸੀ ਕੱਟਾ ਬਰਾਮਦ

ਕੀਰਤਪੁਰ ਸਾਹਿਬ, 17 ਜੁਲਾਈ (ਅਮਰਾਨ ਖਾਨ)- ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਕਿਰਤਪੁਰ ਸਾਹਿਬ ਦੇ ਨਿਵਾਸੀ ਨੌਜਵਾਨ ਦੇ ਕੋਲ ਚੋਰੀ ਦੇ ਅੱਠ ਵਾਹਨ, ਨਸ਼ੀਲੀਆਂ ਗੋਲੀਆਂ ਅਤੇ ਇਕ ਦੇਸੀ ਕੱਟਾ ਬਰਾਮਦ ਹੋਇਆ ਜਿਸ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਥਾਣਾ ਮੁਖੀ ਸੰਨੀ ਖੰਨਾ ਨੂੰ ਵੀ ਹਦਾਇਤ ਕੀਤੀ ਗਈ ਸੀ ਜਿਸਦੇ ਚੱਲਦੇ ਕੀਰਤਪੁਰ ਸਾਹਿਬ ਦੇ ਨਜ਼ਦੀਕ ਪਿੰਡ ਦੇਣੀ ਵਿੱਚ ਨਾਕਾਬੰਦੀ ਕੀਤੀ ਹੋਈ ਸੀ ਜਿਸ ਦੀ ਕਮਾਨ ਏ ਐਸ ਆਈ ਸੋਹਣ ਸਿੰਘ ਅਤੇ ਮਹਿਲਾ ਇੰਸਪੈਕਟਰ ਹਰਵਿੰਦਰ ਕੌਰ ਕਰ ਰਹੇ ਸਨ।ਨਾਕਾਬੰਦੀ ਦੌਰਾਨ ਹਿਮਾਚਲ ਪ੍ਰਦੇਸ਼ ਦੀ ਤਰਫ਼ ਤੋਂ ਤੇਜ਼ ਰਫ਼ਤਾਰ ਮਾਰੂਤੀ ਵਿੱਚ ਸਵਾਰ ਇੱਕ ਨੌਜਵਾਨ ਆ ਰਿਹਾ ਸੀ ਜਿਸ ਉੱਤੇ ਸ਼ੱਕ ਪੈਣ ਤੇ ਉਸਦੀ ਕਾਰ ਨੂੰ ਰੋਕਿਆ ਗਿਆ ਅਤੇ ਉਸਦੀ ਨੌਜਵਾਨ ਦੀ ਤਲਾਸ਼ੀ ਲਈ ਗਈ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ ਇੱਕ ਹਜ਼ਾਰ ਨਸ਼ੀਲੀ ਗੋਲੀਆਂ ਅਤੇ ਇੱਕ ਦੇਸੀ ਕੱਟਾ ਬਰਾਮਦ ਹੋਇਆ ਮੌਕੇ ਤੇ ਹੀ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਵੱਲੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ, ਆਰੋਪੀ ਦੀ ਪਹਿਚਾਣ ਅਜੈ ਕੁਮਾਰ ਪੁੱਤਰ ਵੇਦ ਪ੍ਰਕਾਸ਼ ਨਿਵਾਸੀ ਪਿੰਡ ਕਲਿਆਣਪੁਰ (ਕੀਰਤਪੁਰ ਸਾਹਿਬ) ਦੇ ਰੂਪ ਵਿੱਚ ਹੋਈ ਅਤੇ ਪੁੱਛਤਾਛ ਵਿੱਚ ਅਜੈ ਕੁਮਾਰ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਅੱਠ ਵਾਹਨਾਂ ਨੂੰ ਚੋਰੀ ਕੀਤਾ ਹੈ ਜਿਸ ਦੀ ਸ਼ਨਾਖ਼ਤ ਕਰ ਕੇ ਵਾਹਨਾਂ ਨੂੰ ਜ਼ਬਤ ਕਰ ਲਿਆ ਗਿਆ ਹੈ ਅੰਤ ਵਿੱਚ ਸੰਨੀ ਖੰਨਾ ਥਾਣਾ ਮੁਖੀ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਇਸ ਦੇ ਨਾਲ ਵਾਰਦਾਤਾਂ ਵਿਚ ਕੌਣ-ਕੌਣ ਸ਼ਾਮਿਲ ਹੈ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Send this to a friend