ਇਸਲਾਮਾਬਾਦ- ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅੱਤਵਾਦੀ ਤੇ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਗ਼ਿਫ਼ਤਾਰ ਤੋਂ ਬਾਅਦ ਹਾਫਿਜ਼ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਗੁੱਜਰਾਂਵਾਲਾ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਤੇ ਤਿੰਨ ਹੋਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਯਾਨੀ ਏਟੀਸੀ ਨੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਏਟੀਸੀ ਨੇ ਹਾਫਿਜ਼ ਸਣੇ ਤਿੰਨ ਹੋਰ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ। ਇੱਕ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਹਾਫਿਜ਼ ਨੂੰ ਲਾਹੌਰ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ।