ਅੰਮ੍ਰਿਤਸਰ, 7 ਮਈ (ਪੀ.ਟੀ.)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹਿ ਪ੍ਰਸ਼ਾਦਿ ਦੇ 8 ਨਵੇਂ ਬਣੇ ਕਾਉੂਂਟਰਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜਾਨਾਂ ਹੀ ਲੱਖਾਂ ਸ਼ਰਧਾਲੂ ਦਰਸ਼ਨ ਇਸ਼ਨਾਨ ਕਰਨ ਆਉਂਦੇ ਹਨ ਉਨ੍ਹਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੋੜ ਅਨੁਸਾਰ ਪ੍ਰਬੰਧ ਕੀਤੇ ਜਾਂਦੇ ਹਨ।ਸੰਗਤਾਂ ਵੱਲੋਂ ਕੜਾਹਿ ਪ੍ਰਸ਼ਾਦਿ ਦੀ ਦੇਗ ਲੈਣ ਲਈ ਲੰਮੀਆਂ ਲਾਈਨਾਂ ਲੱਗ ਜਾਦੀਆਂ ਸਨ, ਜਿਸ ਕਰਕੇ ਕੜਾਹਿ ਪ੍ਰਸ਼ਾਦਿ ਲਈ ਕੁੱਲ 14 ਕਾਉੂਂਟਰ ਹੋਣਗੇ ਜਿਨ੍ਹਾਂ ਵਿੱਚੋਂ 8 ਕਾਉਂਟਰ ਬਿਲਕੁਲ ਨਵੇਂ ਬਣਕੇ ਤਿਆਰ ਹੋ ਗਏ ਹਨ ਤੇ ਬਾਕੀ ਕਾਉੂਂਟਰਾਂ ਦੀ ਤਿਆਰੀ ਲਈ ਕਾਰ ਸੇਵਾ ਚੱਲ ਰਹੀ ਹੈ। ਉਨ੍ਹਾਂ
ਦੱਸਿਆ ਕਿ ਇਨ੍ਹਾਂ ਕਾਊਟਰਾਂ ਦੀ ਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਵੱਲੋਂ ਬਾਬਾ ਬਲਵਿੰਦਰ ਸਿੰਘ ਰਾਜਸਥਾਨੀ ਨੇ ਇਹ ਕਾਊਂਟਰ ਤਿਆਰ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਬਾਬਾ ਰਾਜਸਥਾਨੀ ਨੂੰ ਕਿਹਾ ਹੈ ਕਿ ਬਾਕੀ ਰਹਿੰਦੇ ਕਾਊਂਟਰ ਵੀ ਜਲਦੀ ਤਿਆਰ ਕੀਤੇ ਜਾਣ। ਇਸ ਸਮੇਂ ਉਨ੍ਹਾਂ ਕਾਰ ਸੇਵਾ ਕਰਵਾ ਰਹੇ ਬਾਬਾ ਬਲਵਿੰਦਰ ਸਿੰਘ ਰਾਜਸਥਾਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਜਸਪਾਲ ਸਿੰਘ ਇੰਚਾਰਜ ਇੰਟਰਨੈੱਟ ਵਿਭਾਗ, ਸ. ਬਿਅੰਤ ਸਿੰਘ ਅਨੰਦਪੁਰੀ ਤੇ ਸ. ਸੁਖਰਾਜ ਸਿੰਘ ਵਧੀਕ ਮੈਨੇਜਰ ਆਦਿ ਮੌਜੂਦ ਸਨ।