April 22, 2026 9:52 am

ਸੀ.ਬੀ.ਆਈ. ਦੇ ਦਫ਼ਤਰ ਵੱਲ ਵਧ ਰਹੇ ਸਿੱਖਾਂ ‘ਤੇ ਚੰਡੀਗੜ੍ਹ ‘ਚ ਲਾਠੀਚਾਰਜ

ਬੇਅਦਬੀ ਮਾਮਲੇ ਸਬੰਧੀ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੇ ਵਿਰੋਧ ‘ਚ ਦੇਣ ਜਾ ਰਹੇ ਸੀ ਧਰਨਾ

ਚੰਡੀਗੜ੍ਹ, 22 ਜੁਲਾਈ- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਬਾਰੇ ਕਲੋਜਰ ਰਿਪੋਰਟ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਗੁੱਸਾ ਵੇਖਣ ਨੂੰ ਮਿਲਿਆ। ਜਿਸ ਦੇ ਮੱਦੇਨਜ਼ਰ ਉਹ ਚੰਡੀਗੜ੍ਹ ਦੇ ਸੀ.ਬੀ.ਆਈ. ਦਫ਼ਤਰ ਜਾ ਕੇ ਸ਼ਾਂਤਮਈ ਵਿਰੋਧ ਕਰਨਾ ਚਾਹੁੰਦੇ ਸਨ, ਪਰ ਪੰਜਾਬ ਪੁਲਿਸ ਨੇ ਜਥੇਬੰਦੀਆਂ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ ਉੱਤੇ ਰੋਕ ਲਿਆ ਅਤੇ ਸਿੱਖਾਂ ਉੱਤੇ ਲਾਠੀਚਾਰਜ ਕੀਤਾ। ਇਸ ਦੌਰਾਨ ਸਿੱਖਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ, ਜਿਸ ਦੇ ਚਲਦਿਆਂ ਸਿੱਖਾਂ ਦੀਆਂ ਪੱਗਾਂ ਵੀ ਲਹਿ ਗਈਆਂ। ਜਾਣਕਾਰੀ ਅਨੁਸਾਰ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਈ ਵਾਰ ਜਾਂਚ ਹੋ ਚੁੱਕੀ ਹੈ ਪਰ ਕਾਰਵਾਈ ਅਜੇ ਤੱਕ ਨਹੀਂ ਹੋਈ। ਸਿੱਖ ਜਥੇਬੰਦੀਆਂ ਨੇ ਸੋਮਵਾਰ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਉਹ ਚੰਡੀਗੜ੍ਹ ਦੇ ਸੀ.ਬੀ.ਆਈ. ਦਫ਼ਤਰ ਜਾ ਕੇ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਪੁਲਿਸ ਨੇ ਪੰਜਾਬ-ਚੰਡੀਗੜ੍ਹ ਸਰਹੱਦ ਕੋਲ ਬੁੜੈਲ ਜੇਲ੍ਹ ਨੇੜੇ ਰੋਕ ਲਿਆ।

Send this to a friend