April 22, 2026 1:03 pm

ਜ਼ਿਲ੍ਹਾ ਰੂਪਨਗਰ ਪ੍ਰਬੰਧਕੀ ਕੰਪਲੈਕਸ ‘ਚ ਮਾਸਿਕ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਰੂਪਨਗਰ, 23 ਜੁਲਾਈ (ਲਾਡੀ ਖਾਬੜਾ)- ਡਿਪਟੀ ਕਮਿਸ਼ਨਰ ਸ਼੍ਰੀ ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਆਂ ਕਿਹਾ ਕਿ ਵੱਖ ਵੱਖ ਵਿਭਾਗਾਂ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਸਬੰਧੀ ਕੰਮ ਸਮੇਂ ਸਿਰ ਨੇਪਰੇ ਚਾੜ੍ਹੇ ਜਾਣ।ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਪਣੇ ਕੰਮ ਵਿਚ ਪਾਰਦਰਸ਼ਤਾ ਲਿਆਉਣ ਸਬੰਧੀ ਨਿਰਦੇਸ਼ ਦਿਤੇ। ਉਨ੍ਹਾਂ ਨੇ ਗੈਰ ਕਾਨੁੰਨੀ ਮਾਈਨਿੰਗ ਅਤੇ ਸਟੋਨ ਕਰੈਸ਼ਰ/ਸਕਰੀਨਿੰਗ ਪਲਾਂਟਾਂ ਸਬੰਧੀ ਕੀਤੀ ਜਾਂਦੀ ਚੈਕਿੰਗ ਵਿਚ ਹੋਰ ਤੇਜੀ ਲਿਆਉਣ ਲਈ ਕਿਹਾ। ਉਨਾਂ ਨੇ ਜ਼ਿਲ੍ਹਾ ਸਿਖਿਆ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਸਿਵਲ ਵਰਕਸ, ਕਿਤਾਬਾਂ, ਵਰਦੀਆਂ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰਿਸੋਰਸ ਸੈਂਟਰ ਅਤੇ ਵਿਭਾਗ ਵਲੋਂ ਕੀਤੇ ਜਾਂਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਵਲੋਂ ਸਾਉਣੀ ਦੀਆਂ ਮੁੱਖ ਫਸਲਾਂ, ਖਾਦਾਂ ਦੀ ਪਰਖ, ਭੋਂ ਪਰਖ ਸਕੀਮ, ਕੌਮੀ ਅੰਨ ਸੁਰਖਿਆ ਮਿਸ਼ਨ, ਟਿਊਬਵੈਲ ਕਾਰਪੋਰੇਸ਼ਨ, ਇਰੀਗੇਸ਼ਨ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਪਲਾਈ ਵਿਭਾਗ, ਸਿਹਤ ਵਿਭਾਗ, ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਭੂਮੀ ਰਖਿਆ ਵਿਭਾਗ ਸਮੇਤ ਬਾਕੀ ਵਿਭਾਗਾਂ ਵਲੋਂ ਵੀ ਕੀਤੇ ਜਾਂਦੇ ਕੰਮਾਂ ਦੀ ਸਮੀਖਿਆ ਕੀਤੀ। ਉਨਾਂ ਨੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੈਨਸ਼ਨ ਅਤੇ ਬੀ.ਪੀ.ਐਲ.ਕਾਰਡ, ਜ਼ਿਲ੍ਹਾ ਬਾਲ ਸੁਰਖਿਆ ਅਤੇ ਜ਼ਿਲ੍ਹਾ ਭਲਾਈ ਅਫਸਰ ਵਲੋਂ ਕੀਤੇ ਜਾਂਦੇ ਕੰਮਾਂ ਦੀ ਵੀ ਜਾਣਕਾਰੀ ਹਾਸਿਲ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਰਦੀਪ ਸਿਘ ਗੁਜਰਾਲ ਸਹਾਇਕ ਕਮਿਸ਼ਨਰ(ਜ) ਸਰਬਜੀਤ ਕੌਰ, ਐਸ.ਡੀ.ਐਮ. ਰੂਪਨਗਰ ਹਰਜੋਤ ਕੌਰ, ਐਸ.ਡੀ.ਐਮ. ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਮੈਡਮ ਕਨੂ ਗਰਗ ਵੀ ਹਾਜਰ ਸਨ।

Send this to a friend