ਨਵੀਂ ਦਿੱਲੀ, 23 ਜੁਲਾਈ (ਪੰਜਾਬ ਟਾਇਮਜ਼)- 1984 ‘ਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ‘ਚ ਸਜ਼ਾਯਾਫ਼ਤਾ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ 33 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਨ੍ਹਾਂ 33 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਹੈ ਉਹ ਸਾਰੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ 5 ਸਾਲ ਦੀ ਸਜ਼ਾ ਕੱਟ ਰਹੇ ਹਨ। ਇਨ੍ਹਾਂ ਸਾਰੇ ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਦੀ ਮੰਗ ਕੀਤੀ ਸੀ।