Skip to content
Independent perspectives. Global stories.
BREAKING

ਤੇਜਿੰਦਰ ਸਿੰਘ ਬਿੱਟੂ ਨੇ ਪਨਸਪ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Share this story

ਚੰਡੀਗੜ੍ਹ,24 ਜੁਲਾਈ: ਪਨਸਪ ਦੇ ਨਵਨਿਯੁਕਤ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਨੇ ਅੱਜ ਆਪਣਾ ਅਹੁਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸ਼੍ਰੀ ਵਿਜੇਇੰਦਰ ਸਿੰਗਲਾ, ਸ਼੍ਰੀ ਭਰਤ ਭੂਸ਼ਨ ਆਸ਼ੂ, ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਸ. ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਦੀ ਹਾਜਰੀ ਵਿੱਚ ਵਿੱਚ ਸੰਭਾਲ ਲਿਆ।
ਇਸ ਮੌਕੇ ਸ਼੍ਰੀ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਧਾਰਤ ਆਰਥਿਕਤਾ ਵਾਲਾ ਸੂਬਾ ਹੈ ਅਤੇ ਪਨਸਪ ਵਿਭਾਗ ਦੀ ਇਸ ਵਿੱਚ ਬਹੁਤ ਅਹਿਮ ਭੂਮਿਕਾ ਹੈ ਕਿਉਕਿ ਇਹ ਸਿੱਧਾ ਕਿਸਾਨੀ ਨਾਲ ਜੁੜਿਆ ਹੋਇਆ ਹੈ। ਬੀਬੀ ਰਜਿੰਦਰ ਕੋਰ ਭੱਠਲ ਵਾਈਸ ਚੈਅਰਪਰਸਨ ਪੰਜਾਬ ਰਾਜ ਪਲਾਨਿੰਗ ਬੋਰਡ,ਲਾਲ ਸਿੰਘ ਚੈਅਰਮੈਨ ਪੰਜਾਬ ਰਾਜ ਮੰਡੀ ਬੋਰਡ, ਅਮਰਜੀਤ ਸਿੰਘ ਸਮਰਾ ਚੈਅਰਮੈਨ ਮਾਰਕਫੈਡ, ਐਚ.ਐਸ. ਹੰਸਪਾਲ ਚੈਅਰਮੈਨ ਪੇਡਾ ਅਤੇ ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਵੀ ਵਿਸ਼ੇਸ਼ ਤੋਰ ਤੇ ਪਹੰਚੇ ਸਨ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ,ਪਰਮਿੰਦਰ ਸਿੰਘ ਪਿੰਕੀ, ਸ਼ੁਸ਼ੀਲ ਰਿਕੂ, ਹਰਪ੍ਰਤਾਪ ਸਿੰਘ ਅਜਨਾਲਾ, ਬਲਵਿੰਦਰ ਸਿੰਘ,ਬਰਿੰਦਰਮੀਤ ਸਿੰਘ ਪਾਹੜਾ,ਕੁਲਬੀਰ ਸਿੰਘ ਜ਼ੀਰਾ,ਪਰਗਟ ਸਿੰਘ, ਸੁਖਪਾਲ ਸਿੰਘ ਭੁੱਲਰ, ਸ. ਹਰਦੇਵ ਸਿੰਘ ਲਾਡੀ,ਕੁਲਦੀਪ ਸਿੰਘ ਵੈਦ, ਲਖਬੀਰ ਲੱਖਾ,ਸੁਨੀਲ ਦੱਤੀ, ਰਜਿੰਦਰ ਬੇਰੀ, ਕੈਪਟਨ ਸੰਦੀਪ ਸੰਧੂ, ਜਗਦੀਪ ਸਿੰਘ ਸਿੱਧੂ, ਕੇ.ਏ.ਪੀ. ਸਿਨ੍ਹਾਂ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਡਾ. ਅਮਰਪਾਲ ਸਿੰਘ ਐਮ.ਡੀ. ਪਨਸਪ, ਜੈਵੀਰ ਸ਼ੈਰਗਿੱਲ,ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜਗਮੋਹਨ ਸਿੰਘ ਕੰਗ, ਜਗਦੀਸ਼ ਰਾਜ ਰਾਜਾ ਮੇਅਰ ਜਲ਼ੰਧਰ, ਸਿਮਰਨਜੀਤ ਸਿੰਘ ਡਿਪਟੀ ਮੇਅਰ ਜਲੰਧਰ, ਦਵਿੰਦਰਜੀਤ ਸਿੰਘ ਦਰਸ਼ੀ, ਅਜੀਤ ਸਿੰਘ ਸੇਠੀ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ ਜਲੰਧਰ, ਸਮੇਤ ਪਰਿਵਾਰਕ ਮੈਂਬਰ ਦੋਸਤ ਮਿੱਤਰ ਅਤੇ ਜਲੰਧਰ ਸ਼ਹਿਰ ਦੀਆ ਕਈ ਸੰਸਥਾਵਾਂ ਦੇ ਅਹੁਦੇਦਾਰ ਅਤੇ ਕਈ ਹੋਰ ਨਾਮੀ ਵਿਅਕਤੀਆਂ ਹਾਜ਼ਰ ਸਨ।

WRITTEN BY