April 22, 2026 10:21 pm

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 24 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ੀ ਲਾੜ੍ਹਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ।

Send this to a friend