ਨਵੀਂ ਦਿੱਲੀ, 24 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਨੇ ਬੁੱਧਵਾਰ ਨੂੰ ਕੇਂਦਰ, ਸੀ.ਬੀ.ਆਈ. ਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨਾਜਾਇਜ਼ ਰੇਤ ਖਣਨ ਦੇ ਮਸਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਇਨ੍ਹਾਂ ਵਿੱਚ ਇਕੱਲਾ ਉੱਤਰੀ ਸੂਬਾ ਹੈ, ਬਾਕੀ ਚਾਰ ਸੂਬੇ ਕੇਂਦਰੀ ਤੇ ਦੱਖਣ ਭਾਰਤ ਦੇ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਕਲੀਅਰੈਂਸ ਸਰਟੀਫਿਕੇਟ ਨਾ ਜਾਰੀ ਕਰਨ ਦੀ ਵੀ ਹਦਾਇਤ ਕੀਤੀ ਹੈ। ਜਸਟਿਸ ਐਸ.ਏ. ਬੋਬਡੇ ਦੀ ਅਗਵਾਈ ਵਾਲੀ ਬੈਂਚ ਨੇ ਨਾਜਾਇਜ਼ ਖਣਨ ਕਾਰਨ ਵਾਤਾਵਰਨ ਨੂੰ ਪੁੱਜ ਰਹੇ ਨੁਕਸਾਨ ਕਾਰਨ ਪਾਈ ਗਈ ਪਟੀਸ਼ਨ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ, ਪੰਜਾਬ, ਤਮਿਲਨਾਡੂ, ਮੱਧ ਪ੍ਰਦੇਸ਼, ਮਹਾਰਾਸ਼ਟਰ ਤੇ ਆਂਧਰਾ ਪ੍ਰਦੇਸ਼ ਤੋਂ ਜਵਾਬਤਲਬੀ ਕੀਤੀ ਹੈ। ਪਟੀਸ਼ਨਕਰਤਾ ਨੇ ਇਸ ਖਣਨ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।