April 23, 2026 12:27 am

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਕਲਰਕ 25,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 25 ਜਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ, ਪਾਤੜਾਂ, ਜਿਲਾ ਪਟਿਆਲਾ ਦਫਤਰ ਵਿਖੇ ਤਾਇਨਾਤ ਇਕ ਖਪਤਕਾਰ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਲਰਕ ਗੁਰਮੁਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Send this to a friend