April 23, 2026 12:28 am

ਬੇਅਦਬੀ ਮਾਮਲੇ ‘ਚ ਸੀ.ਬੀ.ਆਈ. ਵੱਲੋਂ ਮਹਿੰਦਰਪਾਲ ਬਿੱਟੂ ਸਣੇ 3 ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ

ਚੰਡੀਗੜ੍ਹ, 25 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ‘ਚ ਸੀ.ਬੀ.ਆਈ. ਨੇ ਮਰਹੂਮ ਮੁਲਜ਼ਮ ਮਹਿੰਦਰਪਾਲ ਬਿੱਟੂ ਸਮੇਤ ਤਿੰਨ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਮੁਹਾਲੀ ਦੀ ਸੀ.ਬੀ.ਆਈ. ਅਦਾਲਤ ‘ਚ ਦਾਖਲ ਰਿਪੋਰਟ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਕਿਹਾ ਹੈ ਕਿ ਇਨ੍ਹਾਂ ਮਾਮਲਿਆਂ ‘ਚ ਨਾ ਤੇ ਕੋਈ ਪ੍ਰਤੱਖ ਦਰਸ਼ੀ ਹੈ ਅਤੇ ਨਾ ਹੀ ਕੋਈ ਸਬੂਤ ਮਿਲਿਆ ਹੈ। ਲਿਹਾਜ਼ਾ ਇਹ ਮਾਮਲਾ ਬੰਦ ਕੀਤਾ ਜਾਣਾ ਚਾਹੀਦਾ ਹੈ। ਸੀ.ਬੀ.ਆਈ. ਨੇ ਕਿਹਾ ਹੈ ਕਿ ਉਂਞ ਵੀ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਵਾਪਸ ਲੈਣ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਚੁੱਕੀ ਹੈ।

Send this to a friend