ਸੰਗਰੂਰ, 29 ਜੁਲਾਈ (ਪਰਮਜੀਤ ਸਿੰਘ ਲੱਡਾ)- ਮਹਾਂਵੀਰ ਚੌਂਕ ਨੇੜੇ ਸਥਿਤ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਗਈ। ਚੈਂਪੀਅਨਸ਼ਿਪ ਦੌਰਾਨ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਚੈਂਪੀਅਨਸ਼ਿਪ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ ‘ਚ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਰਕਤ ਕੀਤੀ। ਸ੍ਰੀ ਥੋਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਖਿਡਾਰੀ ਆਪਣੀ ਪ੍ਰਤਿਭਾ ਨੂੰ ਹੋਰ ਵਧੇਰੇ ਨਿਖਾਰ ਸਕਦਾ ਹੈ। ਸ੍ਰੀ ਥੋਰੀ ਨੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਬੈਡਮਿੰਟਨ ਮੁਕਾਬਲਿਆ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੰਜੀਵ ਸ਼ਰਮਾ, ਜੁਆਇੰਟ ਸਕੱਤਰ ਗੁਰਦੀਪ ਸਿੰਘ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।