April 24, 2026 5:55 am

ਸ੍ਰੀਮਾਨ ਸੰਤ ਸੁਖਵੰਤ ਸਿੰਘ ਜੀ ਝੰਡਾ ਸਾਹਿਬ ਵਾਲੇ ਕੀਰਤਨ ਦੁਆਰਾ ਹਾਜ਼ਰੀ ਲਗਾਉਣਗੇ

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ

ਜਲੰਧਰ, 1 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸਾਰਾ ਸਾਲ ਹਰ ਸ਼ਨਿੱਚਰਵਾਰ ਚੱਲਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 50 ਦੀਵਾਨਾਂ ਦੀ ਲੜੀ ਵਿੱਚ 27ਵੇਂ ਦੀਵਾਨ 3 ਅਗਸਤ ਸ਼ਨਿਚਰਵਾਰ ਰਾਤ ਕੀਰਤਨ ਦਰਬਾਰ ਦੇ ਰੂਪ ਵਿੱਚ ਸਜਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ ਬੇਅੰਤ ਸਿੰਘ ਸਰਹੱਦੀ ਜੀ ਨੇ ਦੱਸਿਆ ਕਿ ਇਸ ਸ਼ਨਿਚਰਵਾਰ ਵਾਲੇ ਦੀਵਾਨ ਵਿਚ ਸ੍ਰੀਮਾਨ ਸੰਤ ਸੁਖਵੰਤ ਸਿੰਘ ਜੀ ਝੰਡਾ ਸਾਹਿਬ ਵਾਲੇ ਰਾਤ 8.15 ਤੋਂ 9.15 ਤੱਕ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਸਮੂੰਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ।

Send this to a friend