April 27, 2026 8:49 pm

ਕੈਪਟਨ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ੍ਹ, 18 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਕੀਮ ਅਧੀਨ ਲੱਗਭੱਗ 4500 ਪੱਤਰਕਾਰਾਂ ਨੂੰ ਫਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਲਈ ਸੁਰੂ ਕੀਤੀ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 42.5 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਹੈ ਜਿਹੜੀ ਕਿ ਪਹਿਲੀ ਜੁਲਾਈ 2019 ਤੋਂ ਅਮਲ ਵਿੱਚ ਲਿਆਂਦੀ ਗਈ ਹੈ।

Send this to a friend