April 28, 2026 12:34 pm

ਯੂ.ਕੇ. ਦੇ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਅੰਮ੍ਰਿਤਸਰ-ਲੰਦਨ ਵਿਚਾਲੇ ਸਿੱਧੀ ਉਡਾਣ ਲਈ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਕਰਨ ਲਈ ਕਿਹਾ

ਚੰਡੀਗੜ੍ਹ, 22 ਅਗਸਤ- ਬਰਤਾਨਵੀ ਦੇ ਸਿੱਖ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਅੱਜ ਕੇਂਦਰੀ ਸਹਿਰੀ ਹਵਾਬਾਜੀ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਅਤੇ ਵਣਜ ਤੇ ਉਦਯੋਗ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਨੇ ਮੰਤਰੀਆਂ ਨੂੰ ਬਰਤਾਨੀਆਂ ਵਿਖੇ ਵੱਡੀ ਗਿਣਤੀ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਖਹਸ ਕਰਕੇ ਪੰਜਾਬੀਆਂ ਵੱਲੋਂ ਅੰਮ੍ਰਿਤਸਰ ਅਤੇ ਲੰਦਨ ਦਰਮਿਆਨ ਸਿੱਧੀਆਂ ਹਵਾਈ ਉਡਾਣਾਂ ਸੁਰੂ ਕਰਨ ਲਈ ਲੰਬੇ ਸਮੇਂ ਤੋਂ ਲਟਕਦੀ ਮੰਗ ਬਾਰੇ ਯਾਦ ਕਰਾਇਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਹੋਰ ਕੌਮਾਂਤਰੀ ਏਅਰ ਲਾਈਨਾਂ ਇਹ ਕੌਮਾਂਤਰੀ ਉਡਾਣਾ ਸ਼ੁਰੂ ਕਰਨ ਇਸ ਲਈ ਸਿੱਧੀਆਂ ਉਡਾਣਾਂ ਸੁਰੂ ਕਰਨ ਦੀ ਸਭ ਤੋਂ ਵਧੀਆ ਗੱਲ ਇਹ ਹੋਵੇਗੀ ਕਿ ਦੇਸ਼ ਦੀ ਰਾਸ਼ਟਰੀ ਕੰਪਨੀ ‘ਏਅਰ
ਇੰਡੀਆ’ ਹੀ ਇਸ ਹਵਾਈ ਰਸਤੇ ‘ਤੇ ਉਡਾਨ ਦੀ ਸ਼ੁਰੂਆਤ ਕਰਕੇ ਅਗਵਾਈ ਕਰੇ ਜਿਸ ਦਾ ਯਾਤਰੀਆਂ ਲਈ ਬਹੁਤ ਲਾਭ ਹੋਵੇਗਾ। ਮੀਟਿੰਗ ਦੌਰਾਨ ਮੰਤਰੀ ਸੋਮ ਪ੍ਰਕਾਸ ਨੇ ਕਿਹਾ, “ਮੈਂ ਨਿਸਚਤ ਤੌਰ ‘ਤੇ ਦਿੱਲੀ-ਲੰਦਨ ਵਿਚਾਲੇ ਵਧੇਰੇ ਸਿੱਧੀਆਂ ਉਡਾਣਾਂ ਦੀ ਹਮਾਇਤ ਕਰਦਾ ਹਾਂ, ਕਿਉਂਕਿ ਇਸ ਨਾਲ ਪੰਜਾਬ ਅਤੇ ਗੁਆਂਢੀ ਰਾਜਾਂ ਵਿਚ ਵਪਾਰ, ਵਪਾਰ ਅਤੇ ਸੈਰ-ਸਪਾਟਾ ਨੂੰ ਹੁਲਾਰਾ ਮਿਲੇਗਾ। ਉਨਾਂ ਕਿਹਾ ਕਿ ਅਸੀਂ ਇਸ ਬਾਰੇ ਮੰਗ ਦੇ ਵੇਰਵਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਮੇਰੇ ਸਹਿਯੋਗੀ ਮੰਤਰੀ ਪੁਰੀ ਨੇ ਸੰਸਦ ਮੈਂਬਰ ਢੇਸੀ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਉਡਾਣ ਨੂੰ ਜਲਦੀ ਤੋਂ ਜਲਦੀ ਸੰਭਵ ਮੌਕੇ ਤਲਾਸ ਕੇ ਯਕੀਨੀ ਬਣਾਇਆ ਜਾਵੇ।”

Send this to a friend