ਮੋਹਾਲੀ, 27 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸੀ.ਬੀ.ਆਈ. ਵੱਲੋਂ ਬੇਅਦਬੀ ਮਾਮਲੇ ’ਚ ਦਾਇਰ ਕੀਤੀ ਗਈ ਕਲੋਜਰ ਰਿਪੋਰਟ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਸੀ. ਬੀ. ਆਈ. ਨੇ ਆਪਣੇ ਵੱਲੋਂ ਦਾਇਰ ਰਿਪੋਰਟ ’ਤੇ ਪਲਟੀ ਮਾਰ ਲਈ ਹੈ। ਸੀਬੀਆਈ ਨੇ ਮੋਹਾਲੀ ਕੋਰਟ ਵਿੱਚ ਇੱਕ ਨਵੀਂ ਅਪੀਲ ਦਾਇਰ ਕਰ ਦਿੱਤੀ ਹੈ। ਇਸ ਰਿਪੋਰਟ ਵਿੱਚ ਜਾਂਚ ਹੋਰ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਅਪੀਲ ਕੀਤੀ ਗਈ ਹੈ ਕਿ ਕਲੋਜਰ ਰਿਪੋਰਟ ’ਤੇ ਕੋਈ ਫੈਸਲਾ ਨਾ ਲਿਆ ਜਾਵੇ ਕਿਉਂਕਿ ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਚੁਫੇਰਿਓਂ ਦਬਾਅ ਪੈਣ ਤੋਂ ਬਾਅਦ ਹੀ ਸੀ. ਬੀ. ਆਈ. ਨੇ ਇਹ ਫੈਸਲਾ ਲਿਆ ਹੈ।