ਬਰਨਾਲਾ, 28 ਅਗਸਤ (ਅਵਤਾਰ ਸਿੰਘ ਕੌਲੀ)- ਐਸਐਸਪੀ ਬਰਨਾਲਾ ਹਰਜੀਤ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਐਕਸਾਈਜ ਸੈਲ ਦੀ ਟੀਮ ਵਲੋਂ ਇੰਚਾਰਜ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਵੱਡੀ ਮਾਤਰਾ ’ਚ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਪਰਮਜੀਤ ਸਿੰਘ ਵਲੋਂ ਪੁਲਿਸ ਪਾਰਟਂ ਸਮੇਤ ਮੁਖ਼ਬਰੀ ਦੇ ਆਧਾਰ ’ਤੇ ਪਾਲਾ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਉਗੋਕੇ ਦੇ ਘਰ ਰੇਡ ਕਰਕੇ ਹਰਿਆਣਾ ਮਾਰਕਾ ਸ਼ਰਾਬ ਦੀਆਂ 144 ਬੋਤਲਾਂ ਬਰਾਮਦ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ। ਦੋਸ਼ੀ ਖਿਲਾਫ਼ ਐਕਸਾਈਜ਼ ਐਕਟ ਅਧੀਨ ਪਰਚਾ ਦਰਜ਼ ਕੀਤਾ ਗਿਆ ਹੈ। ਇਸ ਸਮੇਂ ਹੌਲਦਾਰ ਹਰਪ੍ਰੀਤ ਸਿੰਘ, ਹੌਲਦਾਰ ਸਤਨਾਮ ਸਿੰਘ, ਹੌਲਦਾਰ ਹਰਦੀਪ ਸਿੰਘ ਅਤੇ ਮੁਨਸ਼ੀ ਗੁਰਬਖ਼ਸੀਸ ਸਿੰਘ ਵੀ ਹਾਜ਼ਰ ਸਨ।