April 29, 2026 11:54 am

ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਤਪਾ ਵਿਖੇ ਸਰਕਾਰੀ ਬਿਰਧ ਆਸ਼ਰਮ ਬਾਬਾ ਫੂਲ ਚੰਦ ਦਾ ਕੀਤਾ ਉਦਘਾਟਨ

ਤਪਾ ਮੰਡੀ, 29 ਅਗਸਤ- ਸਥਾਨਕ ਢਿੱਲਵਾਂ ਰੋਡ ਪੰਜਾਬ ਸਰਕਾਰ ਵੱਲੋਂ ਕਈ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਬਿਰਧ ਆਸ਼ਰਮ ਬਾਬਾ ਫੂਲ ਚੰਦ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦਾ ਰਸਮੀ ਉਦਘਾਟਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਨੇ ਕੀਤਾ। ਜਿਨ੍ਹਾਂ ਦਾ ਸਾਥ ਡੀ.ਸੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ,ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਨੇ ਦਿੱਤਾ। ਸਮੁੱਚੇ ਮੰਡੀ ਨਿਵਾਸੀਆਂ ਨੇ ਕੈਬਨਿਟ ਮੰਤਰੀ ਦੇ ਤਪਾ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਬਿਰਧ ਆਸ਼ਰਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਅਗਰਵਾਲ ਧਰਮਸ਼ਾਲਾ ਵਿਖੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲੋਕਾਂ ਨਾਲ ਆਪਣੇ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਵੱਧ ਹੈ ਸਰਕਾਰ ਵੱਲੋਂ ਢਿੱਲਵਾਂ ਰੋਡ ਤੇ ਬਣ ਰਹੇ ਬਿਰਧ ਆਸ਼ਰਮ ਉੱਪਰ 7 ਕਰੋੜ 27 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ,ਜਿਸ ‘ਚ ਬਜ਼ੁਰਗਾਂ ਲਈ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ ਤਿੰਨ ਮੰਜਲਿ ਦਾ
ਬਣੇਗਾ ਜਿਸ ਦੀ ਇੱਕ ਮੰਜ਼ਿਲ ਉੱਪਰ 24 ਕਮਰੇ ਬਨਣਗੇ।ਉਨ੍ਹਾਂ ਦੱਸਿਆ ਕਿ ਇਹ ਆਸ਼ਰਮ ਫਿਜ਼ੀਓਥੈਰੇਪੀ, ਡਾ. ਰੂਮ, ਲਾਇਬ੍ਰੇਰੀ, ਗੇਮਾਂ, ਡਾਇਨਿੰਗ ਸੈੱਟ, ਸੈਰ ਕਰਨ ਲਈ ਪਾਰਕ ਆਦਿ ਸਹੂਲਤਾਂ ਨਾਲ ਲੈਸ ਹੋਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਸਰਕਾਰੀ ਬਿਰਧ ਘਰ ਦੋ ਹਨ,ਇਸ ਤੋਂ ਪਹਿਲਾਂ ਇੱਕ ਹੁਸਆਰਪੁਰ ਵਿਖੇ ਸਥਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਗਰੀਬਾਂ ਅਤੇ ਜ਼ਰੂਰਤਮੰਦਾਂ ਦੀ ਮਦਦ ਲਈ ਕਈ ਲਾਭਦਾਇਕ ਸਕੀਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਇਸੇ ਕਰਕੇ ਸਰਕਾਰ ਵੱਲੋਂ ਰੁਜਗਾਰ ਮੇਲੇ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਕੰਮ ਦਿੱਤਾ ਜਾਵੇ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਨੂੰ ਖਤਮ ਕੀਤਾ ਜਾ ਸਕੇ। ਅੰਤ ਵਿੱਚ ਕੌਂਸਲ ਪ੍ਰਧਾਨ ਅਤੇ ਹੋਰਨਾਂ ਵੱਲੋਂ ਆਏ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਨ ਉਪਰੰਤ ਤਹਿ ਦਿਲੋ ਧੰਨਵਾਦ ਕੀਤਾ। ਇੱਥੇ ਦੱਸਣਯੋਗ ਇਹ ਵੀ ਹੈ ਕਿ ਖੱਟਰ ਪਤੀ ਦੇ ਲੋਕਾਂ ਨੇ ਸਾਂਝੀ ਜਮੀਨ ਸਰਕਾਰ ਨੂੰ ਬਿਰਧ ਆਸ਼ਰਮ ਬਣਾਉਣ ਲਈ ਮੁਹੱਈਆ ਕਰਵਾਈ ਹੈ,ਜਿਸ ਦਾ ਸੂਬਾ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮੂਹ ਮੰਡੀ ਵਾਸੀਆਂ ਨੇ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜੀ ਸ੍ਰੀ ਵਾਸਤਵਾ,ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ, ਸੰਯੁਕਤ ਡਾਇਰੈਕਟਰ ਚਰਨਜੀਤ ਮਾਨ, ਐਸ.ਐਸ.ਪੀ ਹਰਜੀਤ ਸਿੰਘ ਬਰਨਾਲਾ, ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸੀਨੀਅਰ ਆਰਕੀਟੈਕਟ ਸੁਰਿੰਦਰ ਸਿੰਘ ਪਟਿਆਲਾ, ਸੀ.ਡੀ.ਪੀ.ਓ. ਨਿਕੀਤਾ, ਐਸ.ਡੀ.ਐਮ ਤਪਾ ਕਰਨਦੀਪ ਸਿੰਘ, ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਬਹਾਦਰ ਸਿੰਘ, ਥਾਣਾ ਮੁਖੀ ਜਸਵਿੰਦਰ ਸਿੰਘ ਢੀਂਡਸਾ, ਸਿਟੀ ਇੰਚਾਰਜ ਮੈਡਮ ਬਲਵਿੰਦਰ ਕੌਰ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਐਨ.ਕੇ ਅਗਰਵਾਲ ,ਐੱਸ.ਡੀ.ਓ ਰਤਨਪਾਲ ਜਿੰਦਲ, ਜੇ.ਈ ਸੰਦੀਪ ਪਾਲ ਸਿੰਘ,ਕਾਰਜ ਸਾਧਕ ਅਫਸਰ ਮਨਪ੍ਰੀਤ ਸਿੱਧੁੂ ਆਦਿ ਤੋਂ ਇਲਾਵਾ ਸੂਬਾ ਸਕੱਤਰ ਅਮਰਜੀਤ ਸਿੰਘ ਧਾਲੀਵਾਲ, ਕੌਂਸਲ ਪ੍ਰਧਾਨ ਆਸ਼ੂ ਭੂਤ,ਪਵਨ ਕੁਮਾਰ ਬਤਾਰਾ, ਅਸ਼ੋਕ ਭੂਤ, ਕੌਂਸਲਰ ਗੁਰਮੀਤ ਰੋੜ,ਕੌਂਸਲਰ ਨੇਕ ਰਾਮ, ਕੁਲਵੰਤ ਸਿੰਘ ਧਾਲੀਵਾਲ, ਸੰਜੀਵ ਕੁਮਾਰ ਟਾਂਡਾ, ਉੱਘੇ ਉਦਯੋਗਪਤੀ ਸੁਸ਼ੀਲ ਸੰਤਾਂ ਅਸੋਕ ਘੁੜੈਲਾ ਆਦਿ ਹਾਜਰ ਸਨ।

Send this to a friend