ਫਤਿਹਗੜ੍ਹ ਸਾਹਿਬ, 14 ਮਈ (ਅੰਕਿਤ ਅਨੇਜਾ)-ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ਼ ਹਰਮਿੰਦਰ ਸਿੰਘ ਨੇ ਦੱਸਿਆ ਕਿ ਸੋਹਣ ਫਾਰਮ ਸਰਹਿੰਦ ਨਜ਼ਦੀਕ ਬੀਤੀ ਰਾਤ ਇਕ ਮੋਟਰਸਾਇਕਲ ਚਾਲਕ ਕਾਰ ਨੰਬਰ (ਪੀ.ਬੀ-23-ਪੀ-0668) ਦੀ ਚਪੇਟ ਵੀ ਆ ਗਿਆ ਜਿਸ ਕਾਰਨ ਮੋਟਰਸਾਇਕਲ ਚਾਲਕ ਜਗਤਰਨ ਸਿੰਘ ਪੁੱਤਰ ਪੁਸ਼ਪਿੰਦਰ ਸਿੰਘ ਵਾਸੀ ਕੋਟਲਾ ਭਾਇਕਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਜਿਸਨੂੰ ਇਲਾਜ਼ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨੂੰ ਗੰਭੀਰ ਦੇਖਦਿਆ ਹੋਇਆ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਪਰ ਰਸਤੇ ਵਿਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਕਾਰ ਨੂੰ ਛੱਡਕੇ ਮੌਕੇ ਤੋਂ ਫਰਾਰ ਹੋ ਗਿਆ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ।