April 30, 2026 12:19 am

ਹੜਾਂ ਕਾਰਨ 445 ਪਸ਼ੂਆਂ ਦਾ ਜਾਨੀ ਨੁਕਸਾਨ

1.96 ਕਰੋੜ ਰੁਪਏ ਦਾ ਦਿੱਤਾ ਜਾਵੇਗਾ ਮੁਆਵਜ਼ਾ

ਚੰਡੀਗੜ, 2 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਚ ਹੜਾਂ ਕਾਰਨ 445 ਵੱਡੇ ਜਾਨਵਰਾਂ-ਪਸ਼ੂਆਂ, 90 ਸੂਰਾਂ, 38 ਬੱਕਰੀਆਂ ਅਤੇ 29200 ਪੋਲਟਰੀ ਬਰਡਜ਼ ਨੂੰ ਭਾਰੀ ਨੁਕਸਾਨ ਹੋਇਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ 1.96 ਕਰੋੜ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ।

Send this to a friend